ਫਤਿਹਗੜ੍ਹ ਪੁਲਿਸ ਦੀ ਨਿਯਮ ਤੋੜਣ ਵਾਲਿਆਂ ’ਤੇ ਸਖਤੀ/ ਨਾਕੇਬੰਦੀ ਤੇ ਚੈਕਿੰਗ ਦੌਰਾਨ 150 ਦੇ ਕੱਟੇ ਚੱਲਾਨ/ ਨਸ਼ੇ ਰੋਕਣ ਲਈ ਜਨਤਾ ਤੋਂ ਸਹਿਯੋਗ ਦੀ ਅਪੀਲ

0
1

ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸੇ ਤਹਿਤ ਪੁਲਿਸ ਵੱਲੋਂ ਸਰਹਿੰਦ ਬੱਸ ਸਟੈਂਡ ਦੇ ਨਜ਼ਦੀਕ ਨਾਕੇਬੰਦੀ ਕੀਤੀ ਗਈ। ਇਸ ਦੌਰਾਨ ਰਾਹਗੀਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਆਵਾਜਾਈ ਨਿਯਮ ਤੋੜਣ ਵਾਲਿਆਂ ਦੇ ਚੱਲਾਨ ਕੀਤੇ ਗਏ। ਪੁਲਿਸ ਚੌਂਕੀ ਸਰਹਿੰਦ ਮੰਡੀ ਦੇ ਇੰਚਾਰਜ ਜਗਦੀਪ ਸਿੰਘ ਨੇ ਦੱਸਿਆ ਕਿ ਬੀਤੇ ਇੱਕ ਹਫ਼ਤੇ ਦੌਰਾਨ ਕਰੀਬ 150 ਚਲਾਨ ਕੱਟੇ ਗਏ ਹਨ।
ਜਗਦੀਪ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਵਰਤਦਾ ਦਿਖਾਈ ਦੇਵੇ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਮ ਬਿਲਕੁਲ ਗੁਪਤ ਰੱਖਿਆ ਜਾਵੇਗਾ ਅਤੇ ਬਣਦੀ ਕਾਰਵਾਈ ਤੁਰੰਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆ ਰਹੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਇਲਾਕੇ ਵਿੱਚ ਗਸ਼ਤ ਅਤੇ ਨਾਕਾਬੰਦੀ ਹੋਰ ਤੇਜ਼ ਕਰ ਦਿੱਤੀ ਗਈ ਹੈ। ਇਲਾਕੇ ਦੇ ਸਮੂਹ ਹੋਟਲਾਂ ਦੇ ਮਾਲਕਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਸਮੇਂ-ਸਮੇਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਆਪਣੇ ਘਰਾਂ ਵਿੱਚ ਰੱਖੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ (ਪੜਤਾਲ) ਹਰ ਹਾਲਤ ਵਿੱਚ ਕਰਵਾਈ ਜਾਵੇ।

LEAVE A REPLY

Please enter your comment!
Please enter your name here