ਪੰਜਾਬ ਭਾਜਪਾ ਦੀ ਨਸ਼ਾ ਮੁਕਤੀ ਯਾਤਰਾ ’ਤੇ ਸਿਆਸਤ ਗਰਮਾਈ/ਖਜਾਨਾ ਮੰਤਰੀ ਹਰਪਾਲ ਚੀਮਾ ਨੇ ਦਿੱਤਾ ਤਿੱਖਾ ਪ੍ਰਤੀਕਰਮ/ਕਿਹਾ, ਭਾਜਪਾ ਬਾਰੇ ਪੰਜਾਬ ਦੇ ਲੋਕ ਸਭ ਜਾਣਦੇ ਹਨ By admin - September 26, 2026 0 1 Facebook Twitter Pinterest WhatsApp ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਸਿਆਸਤ ਇੱਕ ਵਾਰ ਫਿਰ ਭਖ ਗਈ ਹੈ। ਭਾਜਪਾ ਦੀ ਨਸ਼ਾ ਮੁਕਤੀ ਯਾਤਰਾ ਤੇ ਪ੍ਰਤੀਕਰਮ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਸਭ ਜਾਣਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਸਭ ਤੋਂ ਵੱਧ ਨਸ਼ੇ ਦੀਆਂ ਖੇਪਾਂ ਗੁਜਰਾਤ ਦੀਆਂ ਬੰਦਰਗਾਹਾਂ ‘ਤੇ ਬਰਾਮਦ ਹੋ ਰਹੀਆਂ ਹਨ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਹੱਦੋਂ ਡਰੋਨਾਂ ਰਾਹੀਂ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਪੰਜਾਬ ਪੁਲਿਸ ਦੇ ਬੇੜੇ ਵਿੱਚ ਐਂਟੀ-ਡਰੋਨ ਸਿਸਟਮ ਸ਼ਾਮਲ ਕੀਤਾ ਹੈ, ਜਦਕਿ ਸਰਹੱਦ ਦਾ 55 ਕਿਲੋਮੀਟਰ ਦਾ ਦਾਇਰਾ ਬੀ.ਐੱਸ.ਐੱਫ. ਅਧੀਨ ਆਉਂਦਾ ਹੈ ਜਿੱਥੇ ਕੇਂਦਰ ਸਰਕਾਰ ਨਾਕਾਮ ਰਹੀ ਹੈ। ਭਾਰਤੀ ਜਨਤਾ ਪਾਰਟੀ ਦੀ ਇਹ ਯਾਤਰਾ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ। ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਸਭ ਤੋਂ ਵੱਧ ਨਸ਼ਾ ਜੇਕਰ ਫੜਿਆ ਜਾ ਰਿਹਾ ਹੈ ਤਾਂ ਉਹ ਗੁਜਰਾਤ ਦੀਆਂ ਬੰਦਰਗਾਹਾਂ ‘ਤੇ ਫੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਪਹਿਲਾਂ ਹੀ ਐਂਟੀ-ਡਰੋਨ ਸਿਸਟਮ ਪੰਜਾਬ ਪੁਲਿਸ ਦੇ ਬੇੜੇ ‘ਚ ਸ਼ਾਮਲ ਕਰ ਕੇ ਡਰੋਨ ਰਾਹੀਂ ਆਉਂਦੇ ਨਸੇ ਨੂੰ ਠੱਲ੍ਹ ਪਾਈ ਹੈ ਪਰ ਕੇਂਦਰ ਸਰਕਾਰ ਆਪਣੇ ਅਧਿਕਾਰ ਖੇਤਰ ਵਾਲੇ ਨਸ਼ਾ ਰੂਟਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਬਾਰਡਰ ‘ਤੇ 55 ਕਿਲੋਮੀਟਰ ਦਾ ਦਾਇਰਾ ਬੀ.ਐੱਸ.ਐੱਫ. ਅਧੀਨ ਹੈ ਪਰ ਇਸ ਦੇ ਬਾਵਜੂਦ ਜੇਕਰ ਨਸ਼ੇ ਆ ਰਹੇ ਹਨ ਤਾਂ ਇਹ ਪੰਜਾਬ ਸਰਕਾਰ ਨਹੀਂ, ਕੇਂਦਰ ਸਰਕਾਰ ਦੇ ਫੇਲੀਅਰ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪਹਿਲੇ ਦਿਨ ਤੋਂ ਨਸ਼ਿਆਂ ਖਿਲਾਫ ਕੰਮ ਕਰ ਰਹੀ ਹੈ ਅਤੇ ਨਸ਼ੇ ਖਤਮ ਹੋਣ ਤਕ ਮੁਹਿੰਮ ਜਾਰੀ ਰਹੇਗੀ।