ਮੋਹਾਲੀ ਦੇ ਮੁੱਲਾਂਪੁਰ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ/ ਪਿੰਡ ਵਾਸੀਆਂ ਨੇ ਜਾਮ ਲਾ ਕੇ ਕੀਤਾ ਪ੍ਰਦਰਸ਼ਨ/ ਪੁਲਿਸ ਨੇ ਜਲਦ ਕਾਰਵਾਈ ਦੀ ਦਿੱਤਾ ਭਰੋਸਾ

0
1

 

ਮੋਹਾਲੀ ਦੇ ਪਿੰਡ ਮੁੱਲਾਂਪੁਰ ਇਲਾਕੇ ਅੰਦਰ ਨੌਜਵਾਨ ਦੇ ਕਤਲ ਦਾ ਮਾਮਲਾ ਗਰਮਾ ਗਿਆ ਹੈ। ਦੋ ਦਿਨ ਪਹਿਲਾਂ ਵਾਪਰੀ ਇਸ ਘਟਨਾ ਵਿਚ ਸੁਖਵੰਤ ਸਿੰਘ ਉਰਫ ਸੱਤੀ ਪਹਿਲਾਵਾਨ ਦਾ ਮੋਟਰ ਸਾਇਕਸ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਇਕੱਠਾ ਹੋਏ ਪਿੰਡ ਵਾਸੀਆਂ ਨੇ ਸਥਾਨਕ ਪੁਲਿਸ ਪ੍ਰਸ਼ਾਸਨ ਤੇ ਢਿੱਲੀ ਕਾਰਵਾਈ ਦੇ ਇਲਜਾਮ ਲਾਉਂਦਿਆਂ ਰੋਡ ਜਾਮ ਕਰ ਕੇ ਪ੍ਰਦਰਸ਼ਨ ਕੀਤਾ। ਲੋਕਾਂ ਦਾ ਕਹਿਣਾ ਸੀ ਕਿ ਪੁਲਿਸ ਨੇ ਲੋਕਾਂ ਵੱਲੋਂ ਰੋਡ ਜਾਮ ਕਰਨ ਬਾਅਦ ਹੀ ਸਰਗਰਮੀ ਦਿਖਾਈ ਹੈ। ਇਸ ਦੌਰਾਨ ਪੁਲਿਸ ਅਧਿਕਾਰੀ ਤੇ ਲੋਕਾਂ ਵਿਚਾਲੇ ਤਿੱਖੀ ਬਹਿਸ਼ ਵੀ ਹੋਈ।
ਘਟਨਾ ਬੀਤੀ  25 ਸਤੰਬਰ 2026 ਨੂੰ ਉਸ ਸਮੇਂ ਵਾਪਰੀ ਜਦੋਂ ਸੱਤੀ ਪਹਿਲਵਾਨ ਗੱਡੀ ਵਿਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਬਾਈਕ ਸਵਾਰ ਹਮਲਾਵਰਾਂ ਨੇ ਉਸ ਉਤੇ ਤਾਬੜਤੋੜ ਫਾਇਰਿੰਗ ਕਰਦਿਆਂ 5 ਤੋਂ 7 ਗੋਲੀਆਂ ਚਲਾਈਆਂ ਸਨ। ਇਸ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ ਇਹ ਹਮਲਾ ਕਿਸੇ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਤੁਰੰਤ ਹਰਕਤ ਵਿੱਚ ਆਉਂਦਿਆਂ ਫ਼ਿਲਮੀ ਸਟਾਈਲ ਵਿੱਚ ਵੱਡਾ ਐਕਸ਼ਨ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ/ਸ਼ੂਟਰਾਂ ਨੂੰ ਘੇਰ ਕੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।  ਘਟਨਾ ਤੋਂ ਬਾਅਦ ਗੱਸੇ ਵਿਚ ਆਏ ਪਿੰਡ ਵਾਸੀਆਂ ਅਤੇ ਸਿਆਸੀ ਆਗੂਆਂ ਨੇ ਨਿਊ ਚੰਡੀਗੜ੍ਹ ਓਮੈਕਸ ਰੋਡ (ਮੁੱਲਾਂਪੁਰ ਮੇਨ ਰੋਡ) ‘ਤੇ ਜਾਮ ਲਗਾ ਕੇ ਇਨਸਾਫ਼ ਦੀ ਮੰਗ ਕੀਤੀ।

LEAVE A REPLY

Please enter your comment!
Please enter your name here