ਪੰਜਾਬ ਫਤਹਿਗੜ੍ਹ ਸਾਹਿਬ ਪੁਲਿਸ ਦੀ ਨਸ਼ੇ ਖਿਲਾਫ ਕਾਰਵਾਈ/ 23 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ By admin - September 27, 2026 0 1 Facebook Twitter Pinterest WhatsApp ਪੁਲਿਸ ਚੌਂਕੀ ਸਰਹਿੰਦ ਮੰਡੀ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 23 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜਮ ਖਿਲਾਫ ਥਾਣਾ ਫਤਿਹਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ। ਫੜੇ ਗਏ ਮੁਲਜਮ ਦੀ ਪਛਾਣ ਆਕਾਸ਼ ਵਾਸੀ ਪੱਤੀ ਸਮਾਣਾ ਜਿਲ੍ਹਾ ਪਟਿਆਲਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਦੀ ਸ਼ੱਕ ਦੇ ਆਧਾਰ ਤੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 23 ਗਰਾਮ ਹੈਰੋਇਨ ਬਰਾਮਦ ਹੋਈ। ਜਾਣਕਾਰੀ ਪੁਲਿਸ ਚੌਂਕੀ ਸਰਹਿੰਦ ਮੰਡੀ ਦੇ ਇੰਚਾਰਜ ਜਗਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ਮਸ਼ੇਰ ਨਗਰ ਕੱਟ ਸਰਹਿੰਦ ਮੰਡੀ ਮੌਜੂਦ ਸਨ, ਕਿ ਪਿੰਡ ਮੰਡੋਫਲ ਸਾਈਡ ਤੋਂ ਇੱਕ ਵਿਅਕਤੀ ਪੈਦਲ ਤੁਰਿਆ ਆਉਂਦਾ ਵਿਖਾਈ ਦਿੱਤਾ, ਜੋ ਅੱਗੇ ਖੜੀ ਪੁਲਿਸ ਪਾਰਟੀ ਨੂੰ ਵੇਖ ਕੇ ਇੱਕਦਮ ਪਿੱਛੇ ਮੁੜ ਲੱਗਾ, ਜਿਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 23 ਗ੍ਰਾਮ ਹੈਰੋਇਨ ਬਰਾਮਦ ਹੋਈl ਪੁਲਿਸ ਨੇ ਥਾਣਾ ਫਤਿਹਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆl