ਪੰਜਾਬ ਹੁਸ਼ਿਆਰਪੁਰ ਪਹੁੰਚੇ ਹਰਿਆਣਾ ਸੀਐਮ ਨਾਇਬ ਸੈਣੀ/ ਬਾਬਾ ਸ੍ਰੀ ਚੰਦ ਜੀ ਪ੍ਰਕਾਸ਼ ਦਿਹਾੜਾ ਸਮਾਗਮ ’ਚ ਸ਼ਿਰਕਤ/ ਅਕਾਲੀ ਦਲ ਨਾਲ ਗਠਜੋੜ ਦੀ ਸੰਭਾਵਨਾ ਤੋਂ ਕੀਤਾ ਇਨਕਾਰ By admin - September 27, 2026 0 1 Facebook Twitter Pinterest WhatsApp ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਹੁਸ਼ਿਆਰਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਟਾਂਡਾ ਵਿਖੇ ਗੁਰੂ ਨਾਨਕ ਦਰਬਾਰ ਵਿਖੇ ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਵਿਜੇ ਸਾਂਪਲਾ ਅਤੇ ਅਵਿਨਾਸ਼ ਰਾਏ ਖੰਨਾ ਵੀ ਮੌਜੂਦ ਰਹੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਨਸ਼ੇ ਤੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲ ਤਿੱਖੇ ਨਿਸ਼ਾਨੇ ਸਾਧੇ। ਅਕਾਲੀ ਦਲ ਨਾਲ ਗਠਜੋੜ ਦੀ ਸੰਭਾਵਨਾ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਦਾ ਕੇਵਲ ਪੰਜਾਬ ਦੇ ਲੋਕਾਂ ਨਾਲ ਗਠਜੋੜ ਹੈ ਅਤੇ ਪਾਰਟੀ ਸਾਰੀਆਂ 117 ਸੀਟਾਂ ਤੇ ਇਕੱਲੇ ਚੋਣ ਲੜੇਗੀ।