ਪੰਜਾਬ ਧਾਰੀਵਾਲ ਥਾਣੇ ਪਹੁੰਚੀ ਹਿਊਮਨ ਰਾਈਟਸ ਕਮਿਸ਼ਨ ਟੀਮ/ ਸਾਫ-ਸਫਾਈ ਤੇ ਜਨਤਕ ਸਹੂਲਤਾਂ ਦਾ ਲਿਆ ਜਾਇਜ਼ਾ/ ਹਵਾਲਾਤੀਆਂ ਨਾਲ ਕੀਤੀ ਗੱਲਬਾਤ By admin - September 27, 2026 0 2 Facebook Twitter Pinterest WhatsApp ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੀ ਕੋਰ ਮੈਂਬਰ ਰੁਪਿੰਦਰ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵਲੋਂ ਅੱਜ ਥਾਣਾ ਧਾਰੀਵਾਲ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਟੀਮ ਨੇ ਥਾਣੇ ਦੇ ਅੰਦਰੂਨੀ ਪ੍ਰਬੰਧਾਂ, ਸਾਫ਼-ਸਫ਼ਾਈ ਅਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ। ਚੈਕਿੰਗ ਦੌਰਾਨ ਟੀਮ ਨੇ ਥਾਣਾ ਪਰਿਸਰ, ਮੁੱਖ ਦਫ਼ਤਰ ਅਤੇ ਹਵਾਲਾਤ ਦਾ ਨਿਰੀਖਣ ਕੀਤਾ। ਟੀਮ ਨੇ ਥਾਣੇ ਵਿੱਚ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਵਾਲੇ ਆਮ ਨਾਗਰਿਕਾਂ ਲਈ ਬੈਠਣ, ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਮੌਜੂਦਾ ਸਥਿਤੀ ਨੂੰ ਜਾਂਚਿਆ। ਇਸ ਦੇ ਨਾਲ ਹੀ ਹਵਾਲਾਤ ਵਿੱਚ ਬੰਦ ਵਿਅਕਤੀਆਂ ਨਾਲ ਗੱਲਬਾਤ ਕਰਕੇ ਮਾਨਵ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨਾਲ ਕੀਤੇ ਜਾਣ ਵਾਲੇ ਵਰਤਾਅ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਟੀਮ ਮੈਂਬਰ ਰੁਪਿੰਦਰ ਕੌਰ ਨੇ ਥਾਣਾ ਧਾਰੀਵਾਲ ਦੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਥਾਣੇ ਵਿੱਚ ਆਉਣ ਵਾਲੇ ਹਰ ਨਾਗਰਿਕ ਨਾਲ ਸੁਖਾਵਾਂ ਅਤੇ ਸਤਿਕਾਰਯੋਗ ਵਰਤਾਅ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆਪਣੀ ਫ਼ਰਿਆਦ ਰੱਖਣ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਥਾਣਾ ਪ੍ਰਬੰਧਕਾਂ ਨੂੰ ਸਾਫ਼-ਸਫ਼ਾਈ ਦੇ ਮਿਆਰ ਨੂੰ ਹੋਰ ਸੁਧਾਰਨ ਅਤੇ ਜਨਤਕ ਸਹੂਲਤਾਂ ਨੂੰ ਬੇਹਤਰ ਬਣਾਉਣ ਲਈ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ। ਇਸ ਮੌਕੇ ਥਾਣਾ ਧਾਰੀਵਾਲ ਦੇ ਪੁਲਿਸ ਅਧਿਕਾਰੀਆਂ ਨੇ ਟੀਮ ਨੂੰ ਵਿਸ਼ਵਾਸ ਦਿਵਾਇਆ ਕਿ ਕਮਿਸ਼ਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ ਅਤੇ ਆਮ ਜਨਤਾ ਦੀ ਸੁਵਿਧਾ ਦਾ ਪੂਰਾ ਧਿਆਨ ਰੱਖਿਆ ਜਾਵੇਗਾ।