ਮਹਿਲ ਕਲਾਂ ’ਚ ਗੁਰੂ ਰਵੀਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਡਰੋਨ ਸ਼ੋਅ/ ਵੱਡੀ ਗਿਣਤੀ ’ਚ ਸੰਗਤਾਂ ਨੇ ਮਾਣਿਆ ਆਨੰਦ

0
6

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਿਲ ਕਲਾਂ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਡਰੋਨ ਸ਼ੋਅ ਦੌਰਾਨ ਅਸਮਾਨ ਵਿੱਚ ਵੱਖ-ਵੱਖ ਰੂਪਾਂ ਅਤੇ ਸੁਨੇਹਿਆਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਸੰਗਤਾਂ ਦਾ ਮਨ ਮੋਹ ਲਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਤਾਰ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਤਾਬਕ ਮਹਿਲ ਕਲਾਂ ਹਲਕੇ ਵਿੱਚ ਇਸ ਤਰ੍ਹਾਂ ਦਾ ਡਰੋਨ ਸ਼ੋਅ ਪਹਿਲੀ ਵਾਰ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੂਰੇ ਸਾਲ ਦੌਰਾਨ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਅਤੇ ਮਹਾਨ ਵਿਚਾਰਧਾਰਾ ਨੂੰ ਸਮਰਪਿਤ ਹੋਰ ਵੀ ਕਈ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਹਿੱਸਾ ਲਿਆ ਜਾਵੇ। ਉੱਥੇ ਹੀ ਡਰੋਨ ਸ਼ੋਅ ਦੇਖਣ ਪਹੁੰਚੇ ਆਮ ਲੋਕਾਂ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਲੋਕਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਤਰ੍ਹਾਂ ਦਾ ਡਰੋਨ ਸ਼ੋਅ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ।
ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਪਹਿਲੀ ਵਾਰ ਇਸ ਤਰ੍ਹਾਂ ਦਾ ਡਰੋਨ ਸ਼ੋਅ ਦੇਖਿਆ ਹੈ ਅਤੇ ਇਸ ਉਪਰਾਲੇ ਰਾਹੀਂ ਬੱਚਿਆਂ ਨੂੰ ਵੀ ਆਪਣੇ ਇਤਿਹਾਸ, ਧਾਰਮਿਕ ਵਿਰਸੇ ਅਤੇ ਮਹਾਨ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਮੌਕਾ ਮਿਲਿਆ ਹੈ। ਲੋਕਾਂ ਨੇ ਮੰਗ ਕੀਤੀ ਕਿ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਲਗਾਤਾਰ ਕਰਵਾਏ ਜਾਣ, ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੁੜੀ ਰਹੇ। ਇਸ ਤਰ੍ਹਾਂ ਮਹਿਲ ਕਲਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਇਹ ਡਰੋਨ ਸ਼ੋਅ ਸੰਗਤਾਂ ਲਈ ਖਿੱਚ ਦਾ ਕੇਂਦਰ ਬਣਿਆ ਰਿਹਾ ਅਤੇ ਲੋਕਾਂ ਨੇ ਇਸਨੂੰ ਯਾਦਗਾਰ ਪਲ ਦੱਸਿਆ।

LEAVE A REPLY

Please enter your comment!
Please enter your name here