ਪਟਿਆਲਾ ਦੇ ਲੀਲਾ ਭਵਨ ਨੇੜੇ ਨੌਜਵਾਨਾਂ ਦੀ ਹੁੱਲੜਬਾਜ਼ੀ/ ਬੈਲਟਾਂ ਨਾਲ ਇੱਕ-ਦੂਜੇ ਦੀ ਕੁੱਟਮਾਰ, ਵੀਡੀਓ ਵਾਇਰਲ/ ਪੁਲਿਸ ਮੁਸ਼ਤੈਦੀ ’ਤੇ ਉੱਠੇ ਸਵਾਲ

0
1

ਪਟਿਆਲਾ ਦੇ ਲੀਲਾ ਭਵਨ ਵਿਖੇ ਇੱਕ ਵਾਰ ਫਿਰ ਨੌਜਵਾਨਾਂ ਵੱਲੋਂ ਹੁੱਲੜਬਾਜ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਕੁਝ ਨੌਜਵਾਨ ਸੜਕ ਦੇ ਵਿਚਕਾਰ ਆਪਸ ਵਿੱਚ ਝਗੜਦੇ ਅਤੇ ਬੈਲਟਾਂ ਨਾਲ ਇੱਕ-ਦੂਜੇ ਦੀ ਕੁੱਟਮਾਰ ਕਰਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਨੌਜਵਾਨਾਂ ਵੱਲੋਂ ਸ਼ਰੇਆਮ ਸੜਕ ’ਤੇ ਹੰਗਾਮਾ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ, ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਹੋਣਾ ਬਾਕੀ ਹੈ।
ਗੌਰਤਲਬ ਹੈ ਕਿ ਘਟਨਾ ਵਾਲੀ ਥਾਂ ਦੇ ਨਜ਼ਦੀਕ ਹੀ ਪੁਲਿਸ ਦੀ PCR ਗੱਡੀ ਵੀ ਖੜ੍ਹੀ ਰਹਿੰਦੀ ਹੈ, ਪਰ ਇਸ ਦੇ ਬਾਵਜੂਦ ਨੌਜਵਾਨਾਂ ਵੱਲੋਂ ਬੇਖੌਫ਼ ਹੋ ਕੇ ਹੰਗਾਮਾ ਕਰਨ ਦੇ ਦ੍ਰਿਸ਼ ਸਾਹਮਣੇ ਆਏ ਹਨ। ਹੁਣ ਦੇਖਣਾ ਹੋਵੇਗਾ ਕਿ ਇਸ ਵਾਇਰਲ ਵੀਡੀਓ ਦਾ ਪੁਲਿਸ ਵੱਲੋਂ ਕੀ ਨੋਟਿਸ ਲਿਆ ਜਾਂਦਾ ਹੈ ਅਤੇ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਂਦੀ ਹੈ। ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

LEAVE A REPLY

Please enter your comment!
Please enter your name here