ਪੰਜਾਬ ਗੁਰਦਾਸਪੁਰ ਡੀਸੀ ਦਫਤਰ ਅੱਗੇ ਕਾਂਗਰਸ ਦਾ ਪ੍ਰਦਰਸ਼ਨ/ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ/ ਚੋਣ ਕਮਿਸ਼ਨਰ ਨੂੰ ਗ੍ਰਿਫਤਾਰ ਕਰਨ ਦੀ ਮੰਗੀ By admin - September 28, 2026 0 2 Facebook Twitter Pinterest WhatsApp ਕਾਂਗਰਸ ਪਾਰਟੀ ਵੱਲੋਂ ਅੱਜ ਗੁਰਦਾਸਪੁਰ ਡੀਸੀ ਦਫਤਰ ਅੱਗੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਵੋਟ ਚੋਰੀ ਦੇ ਇਲਜ਼ਾਮਾਂ ਤਹਿਤ ਕੀਤੇ ਗਏ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਇਕ ਰੋਸ ਮਾਰਚ ਕੱਢਿਆ ਗਿਆ ਜੋ ਡੀਸੀ ਦਫਤਰ ਅੱਗੇ ਆ ਕੇ ਸਮਾਪਤ ਹੋਇਆ। ਇਸ ਤੋਂ ਬਾਅਦ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪ੍ਰਦਰਸ਼ਨ ਵਿੱਚ ਸਥਾਨਕ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਫਤਿਹਗੜ੍ਹ ਚੂੜੀਆਂ ਤੋਂ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਨਾਲ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਵੀ ਸ਼ਾਮਿਲ ਹੋਏ। ਕਾਂਗਰਸ ਦਾ ਦੋਸ਼ ਹੈ ਕਿ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਬੀਜੇਪੀ ਦੇ ਦਿਸ਼ਾ ਨਿਰਦੇਸ਼ਾਂ ਤੇ ਕੰਮ ਕਰ ਰਹੇ ਹਨ ਅਤੇ ਐਸ ਆਈ ਆਰ ਰਾਹੀ ਨਾਜਾਇਜ਼ ਤੌਰ ਤੇ ਵਿਰੋਧੀ ਪਾਰਟੀਆਂ ਦੇ ਵੋਟਰਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਸ ਬਾਰੇ ਅਰਸੇ ਤੋਂ ਸਵਾਲ ਚੁੱਕਦੇ ਆ ਰਹੇ ਹਨ ਪਰ ਹੁਣ ਇਹ ਗੱਲ ਸਾਬਿਤ ਵੀ ਹੋ ਗਈ ਹੈ। ਪ੍ਰਦਰਸ਼ਨ ਰਾਹੀ ਮੰਗ ਕੀਤੀ ਜਾ ਰਹੀ ਹੈ ਕਿ ਇਲੈਕਸ਼ਨ ਕਮਿਸ਼ਨਰ ਗਿਆਨੀ ਇਸ਼ਕ ਕੁਮਾਰ ਨੂੰ ਤੁਰੰਤ ਬਰਖਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ। ਉੱਥੇ ਹੀ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਬਣਨਗੇ ਤਾਂ ਬੰਗਾਲ ਅਤੇ ਬਿਹਾਰ ਦੀਆਂ ਸਰਕਾਰਾਂ ਨੂੰ ਬਰਖਾਸਤ ਕਰਕੇ ਉੱਥੇ ਮੁੜ ਇਲੈਕਸ਼ਨ ਕਰਵਾਈ ਜਾਏਗੀ।