ਫਗਵਾੜਾ ਦੀ ਲਵਲੀ ਯੂਨੀਵਰਸਿਟੀ ਪਹੁੰਚੇ ਡੀਜੀਪੀ ਗੋਰਵ ਯਾਦਵ/ ਹਿੰਸਾ ਤੋਂ ਬਾਅਦ ਹਾਲਾਤਾਂ ਦਾ ਲਿਆ ਜਾਇਜ਼ਾ/ ਹੁੱਲੜਬਾਜ਼ਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ

0
1

ਫਗਵਾੜਾ ਸਥਿਤ ਲਵਲੀ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਦਾ ਮੁੱਦਾ ਗਰਮਾਇਆ ਹੋਇਆ ਹੈ। ਇਸੇ ਨੂੰ ਲੈ ਕੇ ਅੱਜ ਡੀਜੀਪੀ ਗੌਰਵ ਯਾਦਵ ਵੱਲੋਂ ਅੱਜ ਲਵਲੀ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਤੋਂ ਬਾਅਦ ਦੇ ਹਾਲਾਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਹਿੰਸਾ ਕਰਨ ਵਾਲਿਆਂ ਖਿਲਾਫ ਸਖਤ ਐਕਸ਼ਨ ਲੈਣ ਦੇ ਹਕਮ ਦਿੱਤੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮੈਨੇਜਮੈਂਟ ਨਾਲ ਫਿਰ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਨੇ ਅਮਨ ਕਾਨੂੰਨ ਖਰਾਬ ਕਰਨ ਵਾਲਿਆਂ ਨੂੰ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।
ਡੀਜੀਪੀ ਨੇ ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ।  ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਗੱਲ ਸੁਣੀ ਜਾਵੇਗੀ ਅਤੇ ਉਨ੍ਹਾਂ ਨਾਲ ਪ੍ਰਬੰਧਨ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵੱਡੀ ਗਿਣਤੀ ਵਿੱਚ ਵਿਦਿਆਰਥੀ ਬਾਹਰ ਆਏ ਅਤੇ ਇਲਾਕੇ ਵਿੱਚ ਭੰਨਤੋੜ ਕੀਤੀ, ਪੁਲਿਸ ਅਤੇ ਮੀਡੀਆ ‘ਤੇ ਹਮਲਾ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸ਼ਰਾਰਤੀ ਵਿਦਿਆਰਥੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਡੀਜੀਪੀ ਨੇ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਕੱਲ੍ਹ ਵਿਦਿਆਰਥੀਆਂ ਨਾਲ ਗੱਲ ਕਰਕੇ ਸਥਿਤੀ ਨੂੰ ਸ਼ਾਂਤ ਕੀਤਾ ਸੀ ਅਤੇ ਐਫਆਈਆਰ ਦਰਜ ਕੀਤੀ ਗਈ ਸੀ। ਹਾਲਾਂਕਿ, ਦੇਰ ਰਾਤ ਕੁਝ ਸ਼ਰਾਰਤੀ ਵਿਦਿਆਰਥੀਆਂ ਨੇ ਪੁਲਿਸ ਅਤੇ ਮੀਡੀਆ ਵਾਹਨਾਂ ‘ਤੇ ਪੱਥਰਬਾਜ਼ੀ ਕਰਕੇ ਸਥਿਤੀ ਨੂੰ ਵਿਗਾੜ ਦਿੱਤਾ। ਡੀਜੀਪੀ ਨੇ ਪ੍ਰਬੰਧਨ ਨੂੰ ਭਰੋਸਾ ਦਿੱਤਾ ਹੈ ਕਿ ਵਿਦਿਆਰਥੀਆਂ ਦੇ ਮੁੱਦਿਆਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਜਨਤਾ ਨੂੰ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ ਦੀ ਅਪੀਲ ਕੀਤੀ ਅਤੇ ਮੀਡੀਆ ਨੂੰ ਸਹੀ ਖ਼ਬਰਾਂ ਪ੍ਰਕਾਸ਼ਤ ਕਰਨ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here