ਸੰਗਰੂਰ ਦੇ ਪਿੰਡ ਰਾਮਪੁਰਾ ਜਵਾਹਰ ਵਾਲਾ ’ਚ ਸਿਆਸੀ ਹਲਚਲ/ 50 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ/ ਕੈਬਨਿਟ ਮੰਤਰੀ ਗੋਇਲ ਨੇ ਸਿਰੋਪਾ ਪਾ ਕੇ ਕੀਤਾ ਸਵਾਗਤ

0
1

ਸੰਗਰੂਰ ਦੇ ਹਲਕਾ ਲਹਿਰਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਹਲਕੇ ਨਾਲ ਸਬੰਧਤ 50 ਪਰਿਵਾਰਾਂ ਨੇ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਦਾ ਪੱਲਾ ਫੜ ਲਿਆ। ਹਲਕਾ ਲਹਿਰਾ ਦੇ ਪਿੰਡ ਰਾਮਪੁਰਾ ਜਵਾਹਰ ਵਾਲਾ ਵਿਖੇ ਪੰਚਾਇਤ ਮੈਂਬਰ ਜਸਵਿੰਦਰ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਹ 50 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ।
ਇਸ ਦੌਰਾਨ ਪਾਰਟੀ ਆਗੂਆਂ ਨੇ ਕਿਹਾ ਕਿ ਨਵੇਂ ਪਰਿਵਾਰਾਂ ਦੇ ਸ਼ਾਮਲ ਹੋਣ ਨਾਲ ਪਿੰਡ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉੱਥੇ ਹੀ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਨਾਲ ਮਿਲ ਕੇ ਕੰਮ ਕਰਨਗੇ। ਇਸ ਮੌਕੇ ਜਸਵਿੰਦਰ ਸਿੰਘ ਪੰਚਾਇਤ ਮੈਂਬਰ ਸਮੇਤ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ, ਵਰਕਰ ਅਤੇ ਪਿੰਡ ਵਾਸੀ ਵੀ ਮੌਜੂਦ ਰਹੇ।

LEAVE A REPLY

Please enter your comment!
Please enter your name here