ਪੰਜਾਬ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ ਰਵਨੀਤ ਬਿੱਟੂ/ ਸਰਕਾਰ ਦੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਸਾਧੇ ਨਿਸ਼ਾਨੇ/ ਫੋਰਟਿਸ ਹਸਪਤਾਲ ’ਚ ਕਾਰਡ ਨਾ ਚੱਲਣ ਦਾ ਪਰਦਾਫਾਸ਼ By admin - September 28, 2026 0 1 Facebook Twitter Pinterest WhatsApp ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ ਰਵਨੀਤ ਬਿੱਟੂ ਨੇ ਹਸਪਤਾਲ ਅੰਦਰ ਕਾਰਡ ਚੱਲਣ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਇਕ ਬੰਦਾ ਭੇਜ ਕੇ ਫੋਰਟਿਸ ਹਸਪਤਾਲ ਵਿਚ ਕਾਰਡ ਚੱਲਣ ਨਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸੇ ਹਸਪਤਾਲ ਵਿਚ ਇਲਾਜ ਕਰਵਾਉਣ ਆਉਂਦੇ ਹਨ ਪਰ ਮੁੱਖ ਮੰਤਰੀ ਯੋਜਨਾ ਸਿਹਤ ਬੀਮਾ ਯੋਜਨਾ ਤਹਿਤ ਇੱਥੇ ਕਿਸੇ ਦਾ ਵੀ ਇਲਾਜ ਨਹੀਂ ਹੋ ਰਿਹਾ।