ਨਸ਼ਿਆਂ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ/ ਨਸ਼ੇ ਰੋਕਣ ਲਈ ਪਾਕਿਸਤਾਨ ਨਾਲ ਗੱਲਬਾਤ ਦੀ ਵਕਾਲਤ/ ਸੁਖਬੀਰ ਬਾਦਲ ਦੇ ਨਾਮ ਨਾਲ ‘ਸਿੰਘ’ ਨਾ ਲਿਖਣ ’ਤੇ ਤਿੱਖੀ ਟਿੱਪਣੀ

0
2

ਪੰਜਾਬ ਵਿੱਚ ਨਸ਼ਿਆਂ ਨੂੰ ਲੈ ਕੇ ਸਿਆਸੀ ਘਮਾਸਾਨ ਲਗਾਤਾਰ ਤੇਜ਼ ਹੋ ਰਿਹਾ ਹੈ। ਇਸੇ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿਮਰਨਜੀਤ ਸਿੰਘ ਮਾਨ ਨੇ ਨਸ਼ਿਆਂ ਦੇ ਮੁੱਦੇ ਨੂੰ ਭਾਰਤ-ਪਾਕਿਸਤਾਨ ਸਬੰਧਾਂ ਨਾਲ ਜੋੜਦਿਆਂ ਵੱਡਾ ਬਿਆਨ ਦਿੱਤਾ ਹੈ। ਮਾਨ ਦਾ ਕਹਿਣਾ ਹੈ ਕਿ ਜੇਕਰ ਨਸ਼ਿਆਂ ਦੀ ਆਮਦ ਰੋਕਣੀ ਹੈ ਤਾਂ ਪਾਕਿਸਤਾਨ ਨਾਲ ਗੱਲਬਾਤ ਅਤੇ ਚੰਗੇ ਸਬੰਧਾਂ ਦੀ ਕੋਸ਼ਿਸ਼ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਸਫਾਰਤੀ ਸਬੰਧ ਹਨ, ਇਸ ਲਈ ਨਸ਼ਿਆਂ ਦੇ ਮੁੱਦੇ ਗੱਲਬਾਤ ਕਰਨੀ ਚਾਹੀਦੀ ਹੈ। ਸੁਖਬੀਰ ਬਾਦਲ ਦੇ ਨਾਮ ਨਾਲ ਸਿੰਘ ਨਾ ਲਿਖੇ ਜਾਣ ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪਿੱਛੇ ਸਿਆਸੀ ਮਕਸਦ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ।
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਕੋਲ ਵਿਦੇਸ਼ ਮਾਮਲਿਆਂ ਦਾ ਮੰਤਰਾਲਾ ਹੈ, ਪਾਕਿਸਤਾਨ ਵਿੱਚ ਭਾਰਤ ਦੀ ਐਂਬੈਸੀ ਹੈ ਅਤੇ ਦਿੱਲੀ ਵਿੱਚ ਪਾਕਿਸਤਾਨ ਦਾ ਸਫ਼ਾਰਤਖਾਨਾ ਹੈ। ਮਾਨ ਨੇ ਸਵਾਲ ਕੀਤਾ ਕਿ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਇਹ ਸਫ਼ਾਰਤੀ ਸੰਪਰਕ ਮੌਜੂਦ ਹੋਣ ਦੇ ਬਾਵਜੂਦ ਨਸ਼ਿਆਂ ਦੇ ਮੁੱਦੇ ’ਤੇ ਗੱਲਬਾਤ ਕਿਉਂ ਨਹੀਂ ਕੀਤੀ ਜਾਂਦੀ। ਮਾਨ ਨੇ ਦੋਵਾਂ ਪੰਜਾਬਾਂ ਦੇ ਸਾਂਝੇ ਸੱਭਿਆਚਾਰ, ਖਾਣ-ਪੀਣ ਅਤੇ ਇਤਿਹਾਸ ਦਾ ਹਵਾਲਾ ਦਿੰਦਿਆਂ ਸ਼ਾਂਤੀ ਅਤੇ ਮਿੱਤਰਤਾ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਗੱਲਬਾਤ ਰਾਹੀਂ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਦੀ ਕੋਸ਼ਿਸ਼ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਨਸ਼ਿਆਂ ਦੇ ਮੁੱਦੇ ’ਤੇ ਭਾਰਤ-ਪਾਕਿਸਤਾਨ ਗੱਲਬਾਤ ਦੀ ਵਕਾਲਤ ਕਰਨ ਦੇ ਨਾਲ ਨਾਲ ਸੁਖਬੀਰ ਬਾਦਲ ਦੇ ਨਾਮ ਨਾਲ ‘ਸਿੰਘ’ ਨਾ ਲਿਖਣ ਨੂੰ ਲੈ ਕੇ ਵੀ ਸਿਆਸੀ ਸਵਾਲ ਖੜ੍ਹੇ ਕੀਤੇ ਹਨ।

LEAVE A REPLY

Please enter your comment!
Please enter your name here