ਸੁਖਪਾਲ ਖਹਿਰਾ ਨੇ ਭਰਤੀਆਂ ਨੂੰ ਲੈ ਕੇ ਘੇਰੀ ਸਰਕਾਰ/ ਗੈਰ ਪੰਜਾਬੀਆਂ ਦੀਆਂ ਨਿਯੁਕਤੀਆਂ ’ਤੇ ਚੁੱਕੇ ਸਵਾਲ/ ਪੰਜਾਬ ਡਿਵੈਲਪਮੈਂਟ ਕਾਰਪੋਰੇਸ਼ਨ ਰਾਹੀਂ ਲੁੱਟ ਦਾ ਦਾਅਵਾ

0
1

ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਗੈਰ ਪੰਜਾਬੀਆਂ ਦੀਆਂ ਨਿਯੁਕਤੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਉਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਡਿਵੈਲਪਮੈਂਟ ਕਾਰਪੋਰੇਸ਼ਨ ਨਾਮ ਦੇ ਸੰਸਥਾ ਬਣਾ ਕੇ ਇਸ ਵਿਚ 84 ਗੈਰ ਪੰਜਾਬੀਆਂ ਨੂੰ ਨੌਕਰੀਆਂ ਦੇ ਕੇ ਪੰਜਾਬ ਦੇ ਖਜਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਸਥਾਪਨਾ ਕੇਵਲ ਗੈਰ-ਪੰਜਾਬੀ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਗਿਆ ਹੈ।

LEAVE A REPLY

Please enter your comment!
Please enter your name here