ਸੰਗਰੂਰ ਦੇ ਉਗਰਾਹਾਂ ਪਿੰਡ ਨੇੜੇ ਟੁੱਟੀ ਨਹਿਰ/ 70 ਫੁੱਟ ਚੌੜਾ ਪਾੜ ਪੈਣ ਕਾਰਨ ਕਿਸਾਨਾਂ ਦਾ ਰੋਸ/ ਸੈਂਕੜਾ ਏਕੜ ਫਸਲ ਪਾਣੀ ਦੀ ਮਾਰ ਹੇਠ ਆਉਣ ਦਾ ਖਦਸ਼ਾ

0
1

 

ਸੰਗਰੂਰ ਦੇ ਉਗਰਾਹਾਂ ਪਿੰਡ ਨੇੜਿਓਂ ਲੰਘਦੀ ਨਹਿਰ ਵਿਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਦਾ ਖਦਸ਼ਾ ਪੈਦਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਇੱਥੇ 70 ਫੁੱਟ ਚੌੜਾ ਪਾੜ ਪੈ ਗਿਆ ਹੈ, ਜਿਸ ਨੂੰ ਪੂਰਨ ਲਈ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਮੁਤਾਬਕ ਨਹਿਰ ਟੁੱਟਣ ਕਾਰਨ ਸੈਂਕੜੇ ਏਕੜ ਝੋਨੇ ਦੀ ਫਸਲ ਵਿਚ ਪਾਣੀ ਭਰ ਗਿਆ ਹੈ, ਜਿਸ ਕਾਰਨ ਪੱਕੀ ਫਸਲ ਬਰਬਾਦ ਹੋਣ ਦਾ ਖਤਰਾ ਪੈਦਾ ਹੋ ਗਿਆ ਹੈ। ਪ੍ਰਸ਼ਾਸਨਿਕ ਟੀਮਾਂ ਅਤੇ ਸਿੰਚਾਈ ਵਿਭਾਗ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਪਿੱਛੋਂ ਪਾਣੀ ਦਾ ਵਹਾਅ ਬੰਦ ਕਰਕੇ ਇਸ ਵੱਡੇ ਪਾੜ ਨੂੰ ਜਲਦੀ ਤੋਂ ਜਲਦੀ ਬੰਨ੍ਹਿਆ ਜਾ ਸਕੇ।

LEAVE A REPLY

Please enter your comment!
Please enter your name here