ਪੰਜਾਬ ਮਨਪ੍ਰੀਤ ਇਆਲੀ ਦਾ 2027 ਚੋਣਾਂ ਨੂੰ ਲੈ ਕੇ ਵੱਡਾ ਬਿਆਨ/ ਪਾਰਟੀ ਵੱਲੋਂ ਹਰ ਹਾਲਤ ਚੋਣਾਂ ਲੜਨ ਦਾ ਐਲਾਨ/ ਪਾਰਟੀ ਦੀ ਰਜਿਸਟ੍ਰੇਸ਼ਨ ਵਿਚ ਬੇਲੋੜੀ ਦੇਰੀ ’ਤੇ ਚੁੱਕੇ ਸਵਾਲ By admin - October 1, 2026 0 2 Facebook Twitter Pinterest WhatsApp ਅਕਾਲੀ ਦਲ ਵਾਰਿਸ ਪੰਜਾਬ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਦੀ ਰਜਿਸਟ੍ਰੇਸ਼ਨ ਵਿਚ ਦੇਰੀ ਨੂੰ ਲੈ ਕੇ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅਸੀਂ ਸਪੱਸ਼ਟ ਕਰ ਦੇਣਾ ਚਾਹੁੰਦੇ ਹਾਂ ਕਿ ਕਿਸੇ ਵੀ ਤਰ੍ਹਾਂ ਦੇ ਅੜਿੱਕੇ ਸਾਡੇ ਹੌਂਸਲੇ ਨਹੀਂ ਤੋੜ ਸਕਦੇ ਅਤੇ ਅਕਾਲੀ ਦਲ ਵਾਰਿਸ ਪੰਜਾਬ’ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿੱਚ ਉਤਰਨ ਅਤੇ ਲੋਕਾਂ ਦੀ ਆਵਾਜ਼ ਬਣਨ ਤੋਂ ਕੋਈ ਤਾਕਤ ਨਹੀਂ ਰੋਕ ਸਕਦੀ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪਾਰਟੀ ਦੀ ਰਜਿਸਟ੍ਰੇਸ਼ਨ ਵਿੱਚ ਕੀਤੀ ਜਾ ਰਹੀ ਬੇਲੋੜੀ ਦੇਰੀ ਕਾਰਨ ਦੇਸ਼-ਵਿਦੇਸ਼ ਵਿੱਚ ਬੈਠੀਆਂ ਸਮੂਹ ਸਿੱਖ ਸੰਗਤਾਂ ਅਤੇ ਸਮਰਥਕਾਂ ਦੇ ਮਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਨਿਆਂਪਾਲਿਕਾ ਤੇ ਪੂਰਾ ਭਰੋਸਾ ਹੈ ਤੇ ਜਲਦ ਇਨਸਾਫ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਪੰਜਾਬੀਆਂ, ਖ਼ਾਸ ਕਰ ਕੇ ਸਿੱਖਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਪਰ ਅਫ਼ਸੋਸ ਦੀ ਗੱਲ ਹੈ ਕਿ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਕਈ ਮੌਕਿਆਂ ’ਤੇ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਜਦੋਂ ਵੀ ਪੰਜਾਬ ਆਪਣੇ ਹੱਕਾਂ ਦੀ ਗੱਲ ਕਰਦਾ ਹੈ, ਜਦੋਂ ਵੀ ਸਿੱਖ ਆਪਣੇ ਹੱਕਾਂ ਅਤੇ ਆਪਣੇ ਮਸਲਿਆਂ ਦੀ ਗੱਲ ਕਰਦੇ ਹਨ, ਤਾਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਸਾਨੂੰ ਦੇਸ਼ ਦੀ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ ਕਿ ਸਾਨੂੰ ਜਲਦ ਤੋਂ ਜਲਦ ਇਨਸਾਫ਼ ਮਿਲੇਗਾ ਅਤੇ ਪਾਰਟੀ ਦੀ ਰਜਿਸਟ੍ਰੇਸ਼ਨ ਦਾ ਰਸਤਾ ਸਾਫ਼ ਹੋਵੇਗਾ।