ਮੋਗਾ ਡੀਸੀ ਦਫਤਰ ਅੱਗ ਸੇਵਾਮੁਕਤ ਪਟਵਾਰੀਆਂ ਦਾ ਧਰਨਾ/ ਪੈਨਸ਼ਨ ਬਕਾਏ ਤੇ ਮੈਡੀਕਲ ਬਿੱਲਾਂ ਦੀ ਅਦਾਇਗੀ ਮੰਗੀ/ ਦਫਤਰੀ ਕੰਮਕਾਜ ’ਚ ਕਥਿਤ ਅਣਗਹਿਲੀ ਦਾ ਲਾਏ ਇਲਜ਼ਾਮ

0
1

ਰਿਟਾਇਰਡ ਰੈਵੀਨਿਊ ਕਾਨੂੰਨਗੋ-ਪਟਵਾਰੀ ਵੈਲਫੇਅਰ ਐਸੋਸੀਏਸ਼ਨ ਮੋਗਾ ਡੀਸੀ ਦਫਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਿੱਲ ਦੀ ਅਗਵਾਈ ਹੇਠ ਦਿੱਤੇ ਗਏ ਧਰਨੇ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਪੈਨਸ਼ਨ ਦੇ ਬਕਾਏ, ਮੈਡੀਕਲ ਬਿੱਲਾਂ ਦੀ ਅਦਾਇਗੀ ਅਤੇ ਦਫ਼ਤਰੀ ਕੰਮਕਾਜ ਵਿੱਚ ਕਥਿਤ ਦੇਰੀ ਨੂੰ ਲੈ ਕੇ ਆਪਣਾ ਰੋਸ ਪ੍ਰਗਟ ਕੀਤਾ। ਆਗੂਆਂ ਨੇ ਦੋਸ਼ ਲਗਾਇਆ ਕਿ ਅਪ੍ਰੈਲ ਤੋਂ ਅਗਸਤ ਤੱਕ ਸਬੰਧਤ ਤਹਿਸੀਲਦਾਰਾਂ ਅਤੇ ਬਿੱਲ ਕਲਰਕਾਂ ਵੱਲੋਂ ਬਕਾਏ ਦੇ ਬਿੱਲ ਤਿਆਰ ਨਹੀਂ ਕੀਤੇ ਗਏ। ਇਸ ਸਬੰਧੀ ਕਈ ਵਾਰ ਲਿਖਤੀ ਤੌਰ ’ਤੇ ਮੰਗ ਕੀਤੀ ਗਈ ਪਰ ਕੋਈ ਕਾਰਵਾਈ ਨਹੀਂ ਹੋਈ। ਆਗੂਆਂ ਨੇ ਕਾਰਵਾਈ ਨਾ ਹੋਣ ਦੇ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਹੈ।
ਪੈਨਸ਼ਨਰਾਂ ਨੇ ਇਹ ਵੀ ਕਿਹਾ ਕਿ 3 ਅਗਸਤ ਤੋਂ ਪਾਸ ਹੋਏ ਮੈਡੀਕਲ ਬਿੱਲਾਂ ਦੀ ਅਦਾਇਗੀ ਵੀ ਨਹੀਂ ਹੋਈ ਅਤੇ ਇਹ ਬਿੱਲ ਦਫ਼ਤਰਾਂ ਵਿੱਚ ਲੰਬਿਤ ਪਏ ਹਨ। ਐਸੋਸੀਏਸ਼ਨ ਨੇ ਦਫ਼ਤਰੀ ਕੰਮਕਾਜ ਵਿੱਚ ਕਥਿਤ ਲਾਪਰਵਾਹੀ ਅਤੇ ਪੈਨਸ਼ਨਰਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਉਂਦਿਆਂ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਐਸੋਸੀਏਸ਼ਨ ਦੇ ਆਗੂਆਂ ਨੇ ਡੀਸੀ ਦਫ਼ਤਰ ਵਿੱਚ ਕਥਿਤ ਭ੍ਰਿਸ਼ਟਾਚਾਰ ਸਬੰਧੀ ਵੀ ਗੰਭੀਰ ਦੋਸ਼ ਲਗਾਏ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਸੁਤੰਤਰ ਪੁਸ਼ਟੀ ਨਹੀਂ ਹੋ ਸਕੀ। ਆਗੂਆਂ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਦੇ ਬਕਾਏ ਅਤੇ ਮੈਡੀਕਲ ਬਿੱਲਾਂ ਦੀ ਅਦਾਇਗੀ ਤੁਰੰਤ ਕੀਤੀ ਜਾਵੇ ਅਤੇ ਲੰਬਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇ।

LEAVE A REPLY

Please enter your comment!
Please enter your name here