ਪੰਜਾਬ ਸਰਹਿੰਦ ਸ਼ਹਿਰ ’ਚ ਅਕਾਲੀ ਦਲ ਨੂੰ ਸਿਆਸੀ ਹੁਲਾਰਾ/ ਪਾਰਟੀਆਂ ਨੂੰ ਅਲਵਿਦਾ ਕਹਿ ਫੜਿਆ ਪਾਰਟੀ ਦਾ ਪੱਲਾ By admin - October 1, 2026 0 2 Facebook Twitter Pinterest WhatsApp ਸਰਹਿੰਦ ਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਕਈ ਲੋਕਾਂ ਨੇ ਪੁਰਾਣੀਆਂ ਧਿਰਾਂ ਨੂੰ ਅਲਵਿਦਾ ਆਖ ਕੇ ਅਕਾਲੀ ਦਲ ਦਾ ਪੱਲਾ ਫੜ ਲਿਆ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਇਹ ਸਾਰੇ ਆਗੂ ਤੇ ਵਰਕਰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਿਲ ਹੋਏ। ਬਲਜੀਤ ਸਿੰਘ ਭੁੱਟਾ ਨੇ ਆਖਿਆ ਕਿ ਇਨ੍ਹਾਂ ਸਥਾਨਕ ਆਗੂਆਂ ਦੇ ਆਉਣ ਨਾਲ ਸ਼ਹਿਰ ਅੰਦਰ ਪਾਰਟੀ ਕੇਡਰ ਹੋਰ ਵੀ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆ ਰਹੇ ਲੋਕਾਂ ਦੇ ਉਤਸ਼ਾਹ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਦੀ ਜਨਤਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸ਼ਾਮਿਲ ਹੋਏ ਆਗੂਆਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ।