ਪੰਜਾਬ ਪੰਜਾਬ ਕਾਂਗਰਸ ਅੰਦਰ ਬਦਲਾਅ ਦੀਆਂ ਚਰਚਾ ਤੇਜ਼/ ਵਿਜੈ ਇੰਦਰ ਸਿੰਗਲਾ ਨੇ ਵੀ ਦਿੱਤਾ ਆਪਣਾ ਪ੍ਰਤੀਕਰਮ/ ਕਿਹਾ, ਜ਼ਿੰਮੇਵਾਰੀ ਮਿਲੀ ਤਾਂ ਤਨਦੇਹੀ ਨਾਲ ਨਿਭਾਵਾਂਗਾ By admin - October 1, 2026 0 2 Facebook Twitter Pinterest WhatsApp ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਚੱਲ ਰਹੀ ਬਹਿਸ ਦੌਰਾਨ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਪਾਰਟੀ ਵੱਲੋਂ ਕੋਈ ਨਵੀਂ ਜ਼ਿੰਮੇਵਾਰੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧ ਵਿੱਚ ਕੋਈ ਪੱਤਰ ਨਹੀਂ ਮਿਲਿਆ ਹੈ, ਨਾ ਹੀ ਉਨ੍ਹਾਂ ਨੂੰ ਦਿੱਲੀ ਤਲਬ ਕੀਤਾ ਗਿਆ ਹੈ ਪਰ ਜੇਕਰ ਹਾਈਕਮਾਨ ਉਨ੍ਹਾਂ ਨੂੰ ਕੋਈ ਜ਼ਿੰਮੇਵਾਰੀ ਸੌਂਪਦੀ ਹੈ ਤਾਂ ਉਹ ਇਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਸਿੰਗਲਾ ਨੇ ਕਿਹਾ ਕਿ ਇਸ ਸਮੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਹਨ ਪਰ ਜੇਕਰ ਹਾਈ ਕਮਾਂਡ ਕੋਈ ਫੈਸਲਾ ਲੈਂਦੀ ਤਾਂ ਉਸ ਦਾ ਵੀ ਸਵਾਗਤ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਨਿਰਧਾਰਤ ਕੀਤੀ ਗਈ ਸਮਾਂ ਸੀਮਾ ‘ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਸੂਬੇ ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਇਸਨੂੰ ਖਤਮ ਨਹੀਂ ਕੀਤਾ ਜਾ ਸਕਿਆ, ਤਾਂ ਹੁਣ ਇਸਨੂੰ ਖਤਮ ਕਰਨ ਦਾ ਦਾਅਵਾ ਕਰਨ ਦਾ ਕੀ ਆਧਾਰ ਹੈ। ਸਰਹੱਦੀ ਸੁਰੱਖਿਆ ਅਤੇ ਡਰੋਨ ਗਤੀਵਿਧੀਆਂ ਬਾਰੇ ਕੇਂਦਰ ਸਰਕਾਰ ਉਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਸਰਹੱਦੀ ਸੁਰੱਖਿਆ ਬਲ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਸੀ, ਪਰ ਇਸ ਦੇ ਬਾਵਜੂਦ, ਸਰਹੱਦ ਪਾਰ ਤੋਂ ਡਰੋਨ ਗਤੀਵਿਧੀਆਂ ਵਿੱਚ ਕਮੀ ਨਹੀਂ ਆਈ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਸਵਾਲ ਕੀਤਾ ਕਿ ਅਧਿਕਾਰ ਖੇਤਰ ਵਧਾਉਣ ਤੋਂ ਬਾਅਦ ਵੀ ਡਰੋਨ ਗਤੀਵਿਧੀਆਂ ਕਿਉਂ ਨਹੀਂ ਘਟੀਆਂ।