ਫਤਹਿਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ/ ਅਰਦਾਸ ਬਾਅਦ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਗੀ/ ਸਾਰੇ ਭਾਈਚਾਰਿਆਂ ਨੇ ਕੀਤੀ ਸ਼ਮੂਲੀਅਤ

0
1

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ‘ਬੰਦੀ ਸਿੰਘ ਰਿਹਾਈ ਮੋਰਚਾ’ ਦੀ ਅਗਵਾਈ ਹੇਠ ਇਕ ਵਿਸ਼ਾਲ ਮਾਰਚ ਕੱਢਿਆ ਗਿਆ। ਇਹ ਮਾਰਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਰਵਾਨਾ ਹੋਇਆ। ਇਸ ਮਾਰਚ ਸਿੱਖ ਸੰਗਤ ਦੇ ਨਾਲ-ਨਾਲ ਹਿੰਦੂ ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਕਿਸਾਨ ਸੰਗਠਨਾਂ ਨੇ ਵੀ ਇਸ ਮਾਰਚ ਨੂੰ ਆਪਣਾ ਪੂਰਾ ਸਮਰਥਨ ਦਿੱਤਾ। ਆਯੋਜਕਾਂ ਅਨੁਸਾਰ ਮਾਰਚ ਦਾ ਮੁੱਖ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਆਮ ਜਨਤਾ ਨੂੰ ਜਾਗਰੂਕ ਕਰਨਾ ਅਤੇ ਸਰਕਾਰਾਂ ਤੱਕ ਆਵਾਜ਼ ਪਹੁੰਚਾਉਣਾ ਹੈ। ਵੱਖ-ਵੱਖ ਪੜਾਅ ਲੰਘਦਾ ਹੋਇਆ ਇਹ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ। ਮਾਰਚ ਦੌਰਾਨ ਆਗੂਆਂ ਨੇ ਆਖਿਆ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿੱਚ ਰੱਖਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਇਸ ਸ਼ਾਂਤਮਈ ਪ੍ਰਦਰਸ਼ਨ ਨੇ ਇੱਕ ਵਾਰ ਫਿਰ ਰਿਹਾਈ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਹੈ।

LEAVE A REPLY

Please enter your comment!
Please enter your name here