ਪੰਜਾਬ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ ਤਲਾਸ਼ੀ ਮੁਹਿੰਮ/ ਸ਼ਹਿਰ ਦੇ ਵੱਖ-ਵੱਖ ਪਾਰਕਾਂ ’ਚ ਰਾਤ ਸਮੇਂ ਵਿਸ਼ੇਸ਼ ਚੈਕਿੰਗ/ ਸ਼ੱਕੀ ਵਿਅਕਤੀਆਂ ਦੀ ਐਪ ਜ਼ਰੀਏ ਕੀਤੀ ਗਈ ਤਸਦੀਕ By admin - October 2, 2026 0 1 Facebook Twitter Pinterest WhatsApp ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸਥਾਨਕ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ਦੀ ਰਾਤ ਸਮੇਂ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪਾਰਕਾਂ ਅਤੇ ਆਸ-ਪਾਸ ਮੌਜੂਦ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਅਤੇ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ, ਵਿਅਕਤੀਆਂ ਦੀ ਪਛਾਣ ਅਤੇ ਰਿਕਾਰਡ ਦੀ ਤਸਦੀਕ ਕਰਨ ਲਈ PAIS ਐਪ ਦੀ ਵਰਤੋਂ ਕੀਤੀ ਗਈ, ਤਾਂ ਜੋ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸ਼ਹਿਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ, ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।