ਪੰਜਾਬ ਫਰੀਦਕੋਟ ’ਚ ਲੁਟੇਰਿਆਂ ਵੱਲੋਂ ਨੌਜਵਾਨ ’ਤੇ ਹਮਲਾ/ ਮੈਚ ਜਿੱਤ ਕੇ ਵਾਪਸ ਆਉਂਦਿਆਂ ਬਣਾਇਆ ਨਿਸ਼ਾਨਾ/ ਗੰਭੀਰ ਹਾਲਤ ’ਚ ਹਸਪਤਾਲ ਦਾਖਲ By admin - October 3, 2026 0 1 Facebook Twitter Pinterest WhatsApp ਫਰੀਦਕੋਟ ਦੇ ਪਿੰਡ ਸੁੱਖਣਵਾਲਾ ਨੇੜੇ ਇਕ ਨੌਜਵਾਨ ਤੇ ਅਣਪਛਾਤੇ ਲੁਟੇਰਿਆਂ ਵੱਲੋਂ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਨੌਜਵਾਨ ਦੀ ਪਛਾਣ ਪਿੰਦਰ ਸਿੰਘ ਵਾਸੀ ਮਾੜੀ ਮੁਸਤਫਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਸੁੱਖਣਵਾਲਾ ਵਿਖੇ ਚੱਲ ਰਹੇ ਟੂਰਨਾਮੈਂਟ ਵਿਚ ਮੈਚ ਜਿੱਤ ਕੇ ਘਰ ਪਰਤ ਰਿਹਾ ਸੀ। ਲੁਟੇਰੇ ਉਸ ਦੀ ਕੁੱਟਮਾਰ ਕਰ ਕੇ 8100 ਰੁਪਏ ਲੈ ਕੇ ਫਰਾਰ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਖਮੀ ਨੌਜਵਾਨ ਪਿੰਦਰ ਸਿੰਘ ਨੇ ਦੱਸਿਆ ਕਿ ਉਹ ਮੈਚ ਜਿੱਤ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਉਨ੍ਹਾਂ ਕੋਲ ਮੌਜੂਦ 8,100 ਰੁਪਏ ਖੋਹ ਲਏ। ਪਿੰਦਰ ਸਿੰਘ ਮੁਤਾਬਕ ਹਮਲਾਵਰ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਆਏ ਸਨ ਅਤੇ ਉਨ੍ਹਾਂ ਕੋਲ ਕਾਪੇ ਅਤੇ ਕਿਰਪਾਨਾਂ ਸਨ। ਪੈਸੇ ਖੋਹਣ ਤੋਂ ਇਲਾਵਾ ਉਸ ਨਾਲ ਕੁੱਟਮਾਰ ਵੀ ਕੀਤੀ ਗਈ। ਪਿੰਡ ਸੁੱਖਣਵਾਲਾ ਦੇ ਸਰਪੰਚ ਨੇ ਦੱਸਿਆ ਕਿ ਜ਼ਖਮੀ ਨੌਜਵਾਨ ਮਾੜੀ ਮੁਸਤਫ਼ਾ ਦੇ ਰਹਿਣ ਵਾਲੇ ਹਨ ਅਤੇ ਸੁੱਖਣਵਾਲਾ ਵਿੱਚ ਚੱਲ ਰਹੇ ਟੂਰਨਾਮੈਂਟ ਦੌਰਾਨ ਉਨ੍ਹਾਂ ਨੇ 45 ਕਿਲੋ ਵਰਗ ਦੀ ਗੇਮ ਜਿੱਤੀ ਸੀ। ਮੈਚ ਜਿੱਤਣ ਤੋਂ ਬਾਅਦ ਜਦੋਂ ਉਹ ਵਾਪਸ ਘਰ ਜਾ ਰਹੇ ਸਨ ਤਾਂ ਪਿੰਡ ਨੇੜੇ ਨਹਿਰ ਵਾਲੀ ਜਗ੍ਹਾ ’ਤੇ ਚਾਰ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਕੇ ਹਮਲਾ ਕੀਤਾ ਅਤੇ ਨਕਦੀ ਖੋਹ ਕੇ ਫਰਾਰ ਹੋ ਗਏ। ਸਰਪੰਚ ਨੇ ਇਹ ਵੀ ਦੱਸਿਆ ਕਿ ਘਟਨਾ ਤੋਂ ਬਾਅਦ ਮੌਕੇ ’ਤੇ ਪੁਲਿਸ ਨਹੀਂ ਪਹੁੰਚੀ ਅਤੇ ਪਿੰਡ ਵਾਸੀਆਂ ਵੱਲੋਂ ਹੀ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਜਿਸ ਥਾਂ ’ਤੇ ਇਹ ਘਟਨਾ ਵਾਪਰੀ ਹੈ, ਉੱਥੇ ਪਹਿਲਾਂ ਵੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਅਤੇ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਰੋਸ ਹੈ। ਉੱਥੇ ਹੀ ਜ਼ਖਮੀ ਨੌਜਵਾਨ ਦੇ ਪਿਤਾ ਗੁਰਪ੍ਰੇਮ ਸਿੰਘ ਨੇ ਦੱਸਿਆ ਕਿ ਚਾਰ ਨੌਜਵਾਨ ਮੈਚ ਜਿੱਤ ਕੇ ਵਾਪਸ ਆ ਰਹੇ ਸਨ, ਜਿਨ੍ਹਾਂ ਕੋਲ ਮੈਚ ਜਿੱਤਣ ਤੋਂ ਬਾਅਦ ਦੀ ਨਕਦੀ ਸੀ। ਉਨ੍ਹਾਂ ਕਿਹਾ ਕਿ ਹਮਲਾਵਰ ਨੌਜਵਾਨਾਂ ਨੂੰ ਉਨ੍ਹਾਂ ਦੇ ਬੱਚੇ ਜਾਣਦੇ ਤੱਕ ਨਹੀਂ ਅਤੇ ਅਣਪਛਾਤੇ ਵਿਅਕਤੀਆਂ ਵੱਲੋਂ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਥਾਣਾ ਸਦਰ ਫਰੀਦਕੋਟ ਅਧਿਕਾਰੀਆਂ ਨਾਲ਼ ਵਾਰ ਵਾਰ ਫੋਨ ਕਾਲ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਉਹਨਾਂ ਵੱਲੋ ਕੋਈ ਜਵਾਬ ਨਹੀਂ ਦਿੱਤਾ ਗਿਆ