ਸੰਗਰੂਰ ’ਚ ਆਮ ਆਦਮੀ ਪਾਰਟੀ ਨੂੰ ਹੁਲਾਰਾ/ ਲੌਂਗੋਵਾਲ ਤੋਂ ਐਮਸੀ ਸਾਥੀਆਂ ਸਮੇਤ ਆਪ ’ਚ ਸ਼ਾਮਲ/ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਸਵਾਗਤ

0
1

 

ਸੰਗਰੂਰ ਜ਼ਿਲ੍ਹੇ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਜ਼ਿਲ੍ਹੇ ਦੇ ਇਤਿਹਾਸਕ ਸ਼ਹਿਰ ਲੌਗੋਵਾਲ ਦੇ ਵਾਰਡ ਨੰਬਰ-4 ਤੋਂ ਐਮਸੀ ਗੁਰਪਾਲ ਸਿੰਘ ਪਾਲੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਨ੍ਹਾਂ ਦੀ ਆਮਦ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹੁਣ ਪੁਰਾਣੀਆਂ ਧੜੇਬੰਦੀਆਂ ਨੂੰ ਖਤਮ ਕਰ ਕੇ, ਇੱਕ ਪਰਿਵਾਰ ਵਾਂਗ ਲੌਂਗੋਵਾਲ ਸ਼ਹਿਰ ਅਤੇ ਵਾਰਡ ਦੇ ਵਿਕਾਸ ਲਈ ਦੁੱਗਣੀ ਰਫ਼ਤਾਰ ਨਾਲ ਕੰਮ ਕੀਤਾ ਜਾਵੇਗਾ।
ਨਸ਼ਿਆਂ ਬਾਰੇ ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਵਿੱਚ ‘ਚਿੱਟਾ’ ਸ਼ਬਦ ਪਹਿਲੀ ਵਾਰ ਸੁਣਿਆ ਗਿਆ ਅਤੇ ਉਸ ਸਮੇਂ ਨਸ਼ਾ ਸਰਕਾਰੀ ਗੱਡੀਆਂ ਵਿੱਚ ਵਿਕਦਾ ਰਿਹਾ। ਉਨ੍ਹਾਂ ਕਾਂਗਰਸ ‘ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵੀ ਨਸ਼ਾ ਖਤਮ ਨਹੀਂ ਕੀਤਾ ਅਤੇ ਲੋਕਾਂ ਨਾਲ ਧੋਖਾ ਕੀਤਾ।
ਕਾਂਗਰਸ ਦੀ ਅੰਦਰੂਨੀ ਕਲੇਸ਼ ਅਤੇ ਪ੍ਰਗਟ ਸਿੰਘ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸਿਰਫ ਕੁਰਸੀਆਂ ਲਈ ਲੜਦੇ ਹਨ ਅਤੇ ਉਨ੍ਹਾਂ ਦਾ ਸਾਰਾ ਜ਼ੋਰ ਕੁਰਸੀ ਦੇ ਪਾਵੇ ਫੜਨ ਅਤੇ ਇੱਕ-ਦੂਜੇ ਨੂੰ ਖਿੱਚਣ ਵਿੱਚ ਹੀ ਲੱਗਿਆ ਰਹਿੰਦਾ ਹੈ।ਬੰਦੀ ਸਿੰਘਾਂ ਦੀ ਰਿਹਾਈ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਮਨੁੱਖੀ ਅਧਿਕਾਰਾਂ ਦੇ ਆਧਾਰ ‘ਤੇ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here