ਪੰਜਾਬ ਮੁਕਤਸਰ ਤੋਂ ਮੁਫਤ ਤੀਰਥ ਯਾਤਰਾ ਤਹਿਤ ਬੱਸ ਰਵਾਨਾ/ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਦਿਖਾਈ ਝੰਡੀ/ ਵੱਖ ਵੱਖ ਧਾਰਮਿਕ ਸਥਾਨਕ ਦੀ ਯਾਤਰਾ ਕਰੇਗਾ ਜਥਾ By admin - October 3, 2026 0 2 Facebook Twitter Pinterest WhatsApp ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਗਵਾਨਪੁਰਾ ਤੋਂ ਮੁੱਖ ਮੰਤਰੀ ਤੀਰਤ ਯਾਤਰਾ ਅਧੀਨ ਸ਼ਰਧਾਲੂਆਂ ਦੀ ਬੱਸ ਰਵਾਨਾ ਹੋਈ। ਇਸ ਬੱਸ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਰਧਾਲੂਆਂ ਦੇ ਗਲਾਂ ਵਿਚ ਫੁੱਲਾਂ ਦੇ ਹਾਰ ਪਾ ਕੇ ਰਵਾਨਾ ਕੀਤਾ। ਇਸ ਦੌਰਾਨ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ 50 ਸਾਲ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਬਜ਼ੁਰਗ ਆਪਣੀ ਆਰਥਿਕ ਸਥਿਤੀ ਜਾਂ ਹੋਰ ਕਾਰਨਾਂ ਕਰਕੇ ਦੂਰ-ਦੁਰਾਡੇ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਪਾਉਂਦੇ, ਇਸ ਲਈ ਸਰਕਾਰ ਵੱਲੋਂ ਉਨ੍ਹਾਂ ਲਈ ਇਹ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਆਉਣ-ਜਾਣ ਸਮੇਤ ਹੋਰ ਲੋੜੀਂਦੇ ਖਰਚੇ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ। ਇਸ ਨਾਲ ਬਜ਼ੁਰਗ ਸ਼ਰਧਾਲੂ ਬਿਨਾਂ ਕਿਸੇ ਵਿੱਤੀ ਬੋਝ ਦੇ ਆਪਣੀ ਧਾਰਮਿਕ ਯਾਤਰਾ ਕਰ ਸਕਦੇ ਹਨ। ਮੰਤਰੀ ਖੁੱਡੀਆਂ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਬੱਸ ਰਵਾਨਾ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਨੇ ਧਾਰਮਿਕ ਭਾਵਨਾਵਾਂ ਨਾਲ ਅਰਦਾਸ ਕੀਤੀ ਅਤੇ ਯਾਤਰਾ ਦੀ ਸਫਲਤਾ ਲਈ ਕਾਮਨਾ ਕੀਤੀ। ਸ਼ਰਧਾਲੂਆਂ ਨੇ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਯਾਤਰਾ ਨਾਲ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਕੈਬਨਿਟ ਮੰਤਰੀ ਖੁੱਡੀਆਂ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।