ਪੰਜਾਬ ਫਤਹਿਗੜ੍ਹ ਸਾਹਿਬ ਦੇ ਪਿੰਡ ਕਾਲੇਵਾਲ ਦੀ ਪੰਚਾਇਤ ਦਾ ਵੱਡਾ ਫੈਸਲਾ/ ਆਮ ਆਦਮੀ ਪਾਰਟੀ ਦੇ ਸਮਰਥਨ ਦਾ ਕੀਤਾ ਐਲਾਨ/ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਤ ਹੋ ਕੇ ਲਿਆ ਫੈਸਲਾ By admin - October 4, 2026 0 1 Facebook Twitter Pinterest WhatsApp ਫਤਹਿਗੜ੍ਹ ਸਾਹਿਬ ਦੇ ਪਿੰਡ ਕਾਲੇਵਾਲ ਦੀ ਪੰਚਾਇਤ ਵੱਲੋਂ ਸਿਆਸੀ ਤੌਰ ’ਤੇ ਅਹਿਮ ਫੈਸਲਾ ਲਿਆ ਗਿਆ ਹੈ। ਪਿੰਡ ਪਰਮਜੀਤ ਸਿੰਘ ਤੇ ਪੰਚਾਇਤ ਮੈਂਬਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਐਸ ਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੂੰ ਸਮਰਥਨ ਦਾ ਐਲਾਨ ਕੀਤਾ ਹੈ। ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਉਨ੍ਹਾਂ ਨੂੰ ਬਸੀ ਪਠਾਣਾਂ ਹਲਕੇ ਵਿੱਚ ਲੋਕਾਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਖ-ਵੱਖ ਪਿੰਡਾਂ ਦੇ ਮੌਜੂਦਾ ਸਰਪੰਚਾਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰ ਦਿੱਤੇ ਹਨ, ਜਿਸ ਦੇ ਚਲਦਿਆਂ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਮਿਲ ਰਹੇ ਹਨ। ਇਥੇ ਰੱਖੀ ਗਈ ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਜੀਪੀ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਕਿਸਾਨਾਂ ਨਾਲ ਸਬੰਧਤ ਕੀਤੇ ਗਏ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਨਾਲ ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿਨ ਸਮੇਂ ਖੇਤੀਬਾੜੀ ਲਈ ਬਿਜਲੀ ਮਿਲਣ ਨਾਲ ਉਨ੍ਹਾਂ ਨੂੰ ਰਾਤ ਸਮੇਂ ਖੇਤਾਂ ਵਿੱਚ ਜਾਣ ਦੀ ਮੁਸ਼ਕਲ ਤੋਂ ਰਾਹਤ ਮਿਲੀ ਹੈ। ਜੀਪੀ ਨੇ ਕਿਹਾ ਕਿ ਆਉਣ ਵਾਲੇ ਛੇ ਮਹੀਨਿਆਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ। ਗੁਰਪ੍ਰੀਤ ਸਿੰਘ ਜੀਪੀ ਨੇ ਦਾਅਵਾ ਕੀਤਾ ਕਿ 15 ਮੈਂਬਰੀ ਟੀਮ ਵੱਲੋਂ ਕਰੀਬ 45 ਦਿਨਾਂ ਤੱਕ ਹਲਕੇ ਵਿੱਚ ਸਰਵੇ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਵੇ ਦੌਰਾਨ ਲੋਕਾਂ ਵੱਲੋਂ ਉਨ੍ਹਾਂ ਨੂੰ ਵੱਡਾ ਸਮਰਥਨ ਮਿਲਿਆ ਅਤੇ ਕਈ ਥਾਵਾਂ ’ਤੇ 100 ਵਿੱਚੋਂ ਕਰੀਬ 70 ਲੋਕਾਂ ਵੱਲੋਂ ਉਨ੍ਹਾਂ ਦਾ ਨਾਮ ਲਏ ਜਾਣ ਦੀ ਗੱਲ ਸਾਹਮਣੇ ਆਈ। ਪ੍ਰਗਟ ਸਿੰਘ ਦੇ ਕਾਂਗਰਸ ਦੇ ਸੂਬਾ ਪ੍ਰਧਾਨ ਬਣਨ ਨਾਲ ਕਾਂਗਰਸ ਵਿੱਚ ਇੱਕ ਹੋਰ ਧੜਾ ਵਧ ਗਿਆ ਹੈ ਅਤੇ ਆਉਣ ਵਾਲੇ ਦਿਨਾਂ ‘ਚ ਕਾਂਗਰਸ ਪਾਰਟੀ ਵਿੱਚ ਧੜਿਆਂ ਦੀ ਲੜਾਈ ਹੋਰ ਵੀ ਵੱਧ ਜਾਵੇਗੀ। ਜੀਪੀ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਅਨੁਸਾਰ ਕਾਂਗਰਸ ਵਿੱਚ ਅੰਦਰੂਨੀ ਫੁੱਟ ਦਾ ਮੁੱਦਾ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਜਾਰੀ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਹਲਕੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੇ ਮੁਕਾਬਲੇ ਕਿਸੇ ਹੋਰ ਪਾਰਟੀ ਦਾ ਅਜਿਹਾ ਚਿਹਰਾ ਨਜ਼ਰ ਨਹੀਂ ਆ ਰਿਹਾ ਜੋ ਮੁੱਖ ਮੰਤਰੀ ਦੇ ਚਿਹਰੇ ਵਜੋਂ ਮੈਦਾਨ ਵਿੱਚ ਹੋਵੇ। ਹਲਕੇ ਦੇ ਲੋਕਾਂ ਦੀਆਂ ਉਮੀਦਾਂ ਬਾਰੇ ਗੱਲ ਕਰਦਿਆਂ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦਾ ਮੁੱਖ ਧਿਆਨ ਸੜਕਾਂ ਦੇ ਸੁਧਾਰ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ’ਤੇ ਰਹੇਗਾ। ਉਨ੍ਹਾਂ ਸੰਘੋਲ ਤੋਂ ਬਸੀ ਪਠਾਣਾਂ, ਚੁੰਨੀ ਤੋਂ ਪਵਾੜਾ, ਨਗਾਮਾ ਤੋਂ ਮੋਰਿੰਡਾ ਰੋਡ ਸਮੇਤ ਹਲਕੇ ਦੀਆਂ ਵੱਖ-ਵੱਖ ਸੜਕਾਂ ਨੂੰ ਬਿਹਤਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੜ੍ਹਾਈ-ਲਿਖਾਈ ਕਰਕੇ ਆਪਣੇ ਪਰਿਵਾਰਾਂ ਦੀ ਜ਼ਿੰਮੇਵਾਰੀ ਸੰਭਾਲਣ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ, ਇਸ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਰਹੇਗਾ।