ਗੁਰਦਾਸਪੁਰ ਪੁਲਿਸ ਨੇ ਚਲਾਇਆ ਆਪਰੇਸ਼ਨ ਕਾਸੋ/ ਸ਼ੱਕੀ ਘਰਾਂ ਦੀ ਬਾਰੀਕੀ ਨਾਲ ਜਾਂਚ/ ਅਧਿਕਾਰੀ ਬੋਲੇ, ਅੱਗੇ ਵੀ ਜਾਰੀ ਰਹੇਗੀ ਮੁਹਿੰਮ

0
1

ਗੁਰਦਾਸਪੁਰ ਪੁਲਿਸ ਵੱਲੋਂ ਐਸਐਸਪੀ ਅਦਿੱਤਿਆ ਦੀ ਅਗਵਾਈ ਹੇਠ ਨਸ਼ੇ ਲਈ ਬਦਨਾਮ ਚਾਰ ਹੌਟਸਪੌਟ ਇਲਾਕਿਆਂ ਵਿੱਚ ਕਾਸੋ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ। ਪੁਲਿਸ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਨਸ਼ੇ ਦੇ ਆਦੀ ਨੌਜਵਾਨਾਂ ਸਬੰਧੀ ਜਾਣਕਾਰੀ ਵੀ ਇਕੱਠੀ ਕੀਤੀ ਗਈ ਹੈ। ਐਸਐਸਪੀ ਅਦਿੱਤੇ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਨੈਟਵਰਕ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਬੀਤੇ ਦਿਨੀਂ ਪੁਲਿਸ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ 8 ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਨਸ਼ੇ ਨੂੰ ਠੱਲ੍ਹ ਪਾਉਣ ਲਈ ਅੱਗੇ ਵੀ ਮੁਹਿੰਮ ਜਾਰੀ ਰਹੇਗੀ।

LEAVE A REPLY

Please enter your comment!
Please enter your name here