ਪੰਜਾਬ ਮਾਨਸਾ ’ਚ ਕਾਂਗਰਸੀਆਂ ਨੇ ਵੰਡੂ ਵੰਡ ਮਨਾਈ ਖੁਸ਼ੀ/ ਪ੍ਰਗਟ ਸਿੰਘ ਨੂੰ ਪ੍ਰਧਾਨ ਬਣਾਉਣ ਦਾ ਸਵਾਗਤ/ ਪਾਰਟੀ ਹਾਈ ਕਮਾਡ ਦਾ ਕੀਤਾ ਧੰਨਵਾਦ By admin - October 4, 2026 0 1 Facebook Twitter Pinterest WhatsApp ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਕਾਂਗਰਸੀ ਵਰਕਰਾਂ ਅੰਦਰ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸੇ ਤਹਿਤ ਅੱਜ ਮਾਨਸਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਪ੍ਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ਦੇ ਖੁਸ਼ੀ ਮਨਾਈ। ਸ਼ਹਿਰ ਦੇ 12 ਹੱਟਾਂ ਚੌਂਕ ਵਿੱਚ ਹੋਏ ਸਮਾਗਮ ਦੌਰਾਨ ਆਗੂਆਂ ਨੇ ਆਗੂਆਂ ਨੇ ਕਿਹਾ ਕਿ ਹਾਈਕਮਾਨ ਦਾ ਇਹ ਫੈਸਲਾ ਪਾਰਟੀ ਨੂੰ ਨਵੀਂ ਦਿਸ਼ਾ ਦੇਣ ਦੀ ਕੋਸ਼ਿਸ਼ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਦੇਰ ਆਏ, ਦਰੁਸਤ ਆਏ” ਅਤੇ ਹੁਣ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ। ਇਸ ਦੇ ਨਾਲ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਸਰਗਰਮ ਕਰਨ ਦੀ ਤਿਆਰੀ ਵੀ ਕੀਤੀ ਜਾਵੇਗੀ। ਉੱਥੇ ਹੀ ਪ੍ਰੋਗਰਾਮ ਵਿੱਚ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਕਾਂ ਦੀ ਗੈਰ-ਮੌਜੂਦਗੀ ਨੂੰ ਲੈ ਕੇ ਸਵਾਲ ਪੁੱਛੇ ਜਾਣ ’ਤੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਹੋ ਸਕਦਾ ਹੈ ਕਿ ਕਿਸੇ ਕਾਰਨ ਜਾਂ ਰੁਝੇਵਿਆਂ ਕਰਕੇ ਉਹ ਪ੍ਰੋਗਰਾਮ ਵਿੱਚ ਸ਼ਾਮਲ ਨਾ ਹੋ ਸਕੇ ਹੋਣ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਸਾਰੇ ਕਾਂਗਰਸੀ ਆਗੂ ਅਤੇ ਵਰਕਰ ਇੱਕ ਮੰਚ ’ਤੇ ਨਜ਼ਰ ਆਉਣਗੇ। ਕਾਂਗਰਸੀ ਆਗੂਆਂ ਨੇ ਕਿਹਾ ਕਿ ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਪੰਜਾਬ ਦੇ ਹਰ ਆਗੂ ਅਤੇ ਵਰਕਰ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕਰਨਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ।