ਪੰਜਾਬ ਲੁਧਿਆਣਾ ’ਚ ਸਾਬਕਾ ਸਰਪੰਚ ਦਾ ਕਤਲ/ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ/ ਘੁਮਾਰ ਮੰਡੀ ਸਥਿਤ ਘਰ ਪਰਤਦੇ ਸਮੇਂ ਹਮਲਾ By admin - October 4, 2026 0 1 Facebook Twitter Pinterest WhatsApp ਲੁਧਿਆਣਾ ਵਿੱਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਨਵਤੇਜ ਸਿੰਘ ਵਾਸੀ ਘੁਮਾਰ ਮੰਡੀ ਵਜੋਂ ਹੋਈ ਹੈ। ਪੁਲਿਸ ਮੁਤਾਬਕ ਨਵਤੇਜ ਸਿੰਘ ਪਿੰਡ ਮੰਨੇਵਾਲ ਦਾ ਸਾਬਕਾ ਸਰਪੰਚ ਸੀ। ਘਟਨਾ ਵੇਲੇ ਉਹ ਪਿੰਡ ਮੰਨੇਵਾਲ ਤੋਂ ਆਪਣੇ ਘਰ ਆ ਰਿਹਾ ਸੀ ਕਿ ਰਸਤੇ ਵਿਚ ਅਣਪਛਾਤੇ ਮੋਟਰ ਸਾਇਕਲ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਥਾਣਾ ਲਾਡੋਵਾਲ ਦੇ ਐਸਐਚ ਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਾਮ ਕਰੀਬ 6.30 ਵਜੇ ਜਦੋਂ ਨਵਤੇਜ ਸਿੰਘ ਆਪਣੀ ਇਨੋਵਾ ਕਾਰ ਤੇ ਪਿੰਡ ਮੰਨੇਵਾਲ ਤੋਂ ਘਰ ਆ ਰਿਹਾ ਸੀ ਕਿ ਪੰਜਾਬ ਐਗਰੋ ਨੇੜੇ ਮੋਟਰ ਸਾਈਕਲ ਸਵਾਰ ਦੋ ਆਰੋਪੀਆਂ ਨੇ ਉਸ ਉੱਪਰ ਗੋਲੀਆਂ ਚਲਾ ਦਿੱਤੀਆਂ। ਪੀੜਿਤ ਨੂੰ ਡੀਐਮਸੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਅਧਾਰ ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।