ਪੰਜਾਬ ਪਰਗਟ ਸਿੰਘ ਦੀ ਅੰਬਿਕਾ ਸੋਨੀ ਨਾਲ ਮੁਲਾਕਾਤ/ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ’ਤੇ ਮੰਥਨ/ ਪਾਰਟੀ ਨੂੰ ਇਕਜੁਟ ਰੱਖਣ ਨੂੰ ਲੈ ਕੇ ਵਿਚਾਰ-ਚਰਚਾ By admin - October 4, 2026 0 1 Facebook Twitter Pinterest WhatsApp ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤਾਂ ਦਾ ਦੌਰ ਜਾਰੀ ਹੈ। ਇਸੇ ਤਹਿਤ ਉਨ੍ਹਾਂ ਨੇ ਦਿੱਲੀ ਵਿੱਚ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਪੰਜਾਬ ਕਾਂਗਰਸ ਨੂੰ ਹੋਰ ਮਜਬੂਤ ਕਰਨ ਅਤੇ ਇਕਜੁਟ ਰੱਖਣ ਲਈ ਵਿਚਾਰ ਚਰਚਾ ਕੀਤੀ। ਦੱਸ ਦਈਏ ਕਿ ਅੰਬਿਕਾ ਸੋਨੀ ਲੰਬੇ ਸਮੇਂ ਤੋਂ ਕਾਂਗਰਸ ਦੀ ਸੀਨੀਅਰ ਆਗੂ ਰਹੀ ਹਨ ਅਤੇ ਪੰਜਾਬ ਦੀ ਸਿਆਸਤ ਤੇ ਪਾਰਟੀ ਸੰਗਠਨ ਨਾਲ ਉਨ੍ਹਾਂ ਦਾ ਲੰਮਾ ਤਜਰਬਾ ਰਿਹਾ ਹੈ। ਪਰਗਟ ਸਿੰਘ ਦੇ ਸਾਹਮਣੇ ਇਸ ਸਮੇਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚ ਪੰਜਾਬ ਕਾਂਗਰਸ ਦੇ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਵੱਖ-ਵੱਖ ਆਗੂਆਂ ਨੂੰ ਇੱਕ ਮੰਚ ’ਤੇ ਲਿਆਉਣਾ ਸ਼ਾਮਲ ਹੈ। ਉਹ ਪਹਿਲਾਂ ਹੀ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦੀ ਗੱਲ ਕਹਿ ਚੁੱਕੇ ਹਨ। 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਪਰਗਟ ਸਿੰਘ ਦੀਆਂ ਇਹ ਮੁਲਾਕਾਤਾਂ ਪੰਜਾਬ ਕਾਂਗਰਸ ਦੀ ਅਗਲੀ ਰਣਨੀਤੀ ਲਈ ਅਹਿਮ ਮੰਨੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ, ਜਿਸ ਦੌਰਾਨ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦੇ ਉਠਾਉਣ ’ਤੇ ਚਰਚਾ ਹੋਈ ਸੀ।