ਪੰਜਾਬ ਗੁਰਦਾਸਪੁਰ ’ਚ ਚੋਰਾਂ ਦਾ ਮੰਦਰ ’ਤੇ ਧਾਵਾਂ/ ਦਿਨ ਦਿਹਾੜੇ ਕੀਮਤੀ ਟੱਲ ਲੈ ਕੇ ਫਰਾਰ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ By admin - October 4, 2026 0 1 Facebook Twitter Pinterest WhatsApp ਗੁਰਦਾਸਪੁਰ ਅਧੀਨ ਆਉਂਦੇ ਕਸਬਾ ਤਾਲਿਬਪੁਰ ਅੰਦਰ ਚੋਰਾਂ ਦੀਆਂ ਸਰਗਰਮੀਆਂ ਲਗਾਤਾਰ ਵੱਧ ਰਹੀਆਂ ਨੇ। ਤਾਜ਼ਾ ਘਟਨਾ ਵਿਚ ਚੋਰਾਂ ਨੇ ਇਕ ਮੰਦਰ ਨੂੰ ਨਿਸ਼ਾਨਾ ਬਣਾਇਆ ਹੈ। ਚੋਰ 15 ਕਿਲੋ ਵਜ਼ਨੀ ਪਿੱਤਲ ਦਾ ਟੱਲ ਚੋਰੀ ਲੈ ਗਏ। ਚੋਰੀ ਹੋਏ ਟੱਲ ਦੀ ਕੀਮਤ ਕਰੀਬ 25 ਤੋਂ 30 ਹਜ਼ਾਰ ਦੱਸੀ ਜਾ ਰਹੀ ਹੈ। ਚੋਰਾਂ ਦੀ ਸਾਰੀ ਕਰਤੂਤ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਜਾਂਚ ਆਰੰਭ ਦਿੱਤੀ ਹੈ। ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ਵਿਚ ਚੋਰ ਮੋਟਰਸਾਈਕਲ ’ਤੇ ਆਉਂਦੇ ਅਤੇ ਬੋਰੀ ਵਿੱਚ ਭਾਰੀ ਸਮਾਨ ਲੈ ਕੇ ਜਾਂਦੇ ਨਜ਼ਰ ਆ ਰਹੇ ਹਨ। ਲੋਕਾਂ ਦਾ ਦਾਅਵਾ ਹੈ ਕਿ ਸੀਸੀਟੀਵੀ ਫੁਟੇਜ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਇਲਾਕਾ ਵਾਸੀਆਂ ਨੇ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਚੋਰੀਆਂ ’ਤੇ ਚਿੰਤਾ ਜਤਾਉਂਦਿਆਂ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਪਿੰਡ ਦੇ ਮੈਂਬਰ ਪੰਚਾਇਤ ਜੋਤੀ ਖਜੂਰੀਆ ਅਤੇ ਖਜੂਰੀਆ ਬਿਰਾਦਰੀ ਦੇ ਹੋਰ ਸ਼ਰਧਾਲੂਆਂ ਨੇ ਦੱਸਿਆ ਕਿ ਚੋਰੀ ਕੀਤੇ ਗਏ ਟੱਲ ਦੀ ਕੀਮਤ 25 ਤੋਂ 30 ਹਜਾਰ ਦੇ ਕਰੀਬ ਸੀ । ਉਹਨਾਂ ਦੱਸਿਆ ਕਿ ਸੀਸੀਟੀਵੀ ਵਿੱਚ ਚੋਰਾਂ ਦੇ ਚਿਹਰੇ ਸਾਫ ਨਜ਼ਰ ਆ ਰਹੇ ਹਨ ਅਤੇ ਪੁਲਿਸ ਨੂੰ ਇਹ ਸੀਸੀਟੀਵੀ ਵੀ ਮੁਹਈਆ ਕਰਵਾਈ ਜਾ ਚੁੱਕੀ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ । ਉੱਥੇ ਹੀ ਉਹਨਾਂ ਨੇ ਦੱਸਿਆ ਕਿ ਬੀਤੇ ਦਿਨੀ ਪਿੰਡ ਕ੍ਰਿਸ਼ਨਾ ਨਗਰ ਅਤੇ ਜੱਟੂਵਾਲ ਦੇ ਮੰਦਰਾ ਵਿਖੇ ਵਿੱਚ ਵੀ ਇੱਕ ਚੋਰ ਵੱਲੋਂ ਚੋਰੀਆਂ ਖਰੀਦੀਆਂ ਗਈਆਂ ਸਨ ਅਤੇ ਉਸਦੀ ਸੀਸੀਟੀਵੀ ਫੁਟੇਜ ਵੀ ਇਲਾਕਾ ਨਿਵਾਸੀਆਂ ਵੱਲੋਂ ਸਬੰਧਤ ਥਾਣਾ ਪੁਰਾਨਾ ਸ਼ਾਲਾ ਦੀ ਪੁਲਿਸ ਨੂੰ ਦੇ ਦਿੱਤੀ ਸੀ ਪਰ ਫਿਰ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ । ਹੁਣ ਲਗਾਤਾਰ ਚੋਰ ਧਾਰਮਿਕ ਅਸਥਾਨਾਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ ਜੋ ਬੇਹਦ ਮੰਦਭਾਗਾ ਹੈ ਪਰ ਮਾਮਲੇ ਵਿੱਚ ਪੁਲਿਸ ਦੀ ਚੁੱਪੀ ਹੈਰਾਨੀਜਨਕ ਹੈ ।