ਪੰਜਾਬ ਨੰਗਲ ਵਾਸੀਆਂ ਨੂੰ ਮਿਲੇ ਕੈਬਨਿਟ ਮੰਤਰੀ ਹਰਜੋਤ ਬੈਂਸ/ ਸਫਾਈ ਮੁਹਿੰਮ ਤਹਿਤ ਕੰਮਾਂ ਦਾ ਲਿਆ ਜਾਇਜ਼ਾ/ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ’ਤੇ ਹੱਲ ਦੇ ਹੁਕਮ By admin - October 5, 2026 0 2 Facebook Twitter Pinterest WhatsApp ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦੇ ਨਾਲ ਨਾਲ ਸ਼ਹਿਰ ਵਾਸੀਆਂ ਦੇ ਮਸਲੇ ਹੱਲ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ। ਇਸੇ ਤਹਿਤ ਅੱਜ ਉਨ੍ਹਾਂ ਨੇ ਸ਼ਹਿਰ ਦੇ ਵਾਰਡ ਨੰਬਰ ਇਕ ਦਾ ਦੌਰਾ ਕਰ ਕੇ ਚੱਲ ਰਹੇ ਸਫਾਈ ਕੰਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਹੁਕਮ ਦਿੱਤੇ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਆਵਾਰਾ ਕੁੱਤਿਆਂ ਸਮੱਸਿਆ ਦੇ ਹੱਲ ਲਈ ਵੱਡੇ ਕਦਮ ਚੁੱਕਣ ਦਾ ਐਲਾਨ ਵੀ ਕੀਤਾ। ਇਸ ਦੌਰਨ ਉਨ੍ਹਾਂ ਨੇ ਤਲਵਾੜਾ ਦੇ ਸਰਕਾਰੀ ਸਕੂਲ ਦਾ ਦੌਰਾ ਵੀ ਕੀਤਾ ਅਤੇ ਸਕੂਲ ਵਿੱਚ 2 ਨਵੇਂ ਕਮਰੇ ਬਣਾਉਣ ਦਾ ਐਲਾਨ ਕੀਤਾ। ਇਸ ਮੌਕੇ ਵਾਰਡ ਵਾਸੀਆਂ ਵੱਲੋਂ ਸੀਵਰੇਜ ਦੀ ਸਮੱਸਿਆ ਪਾਣੀ ਦੀ ਸਮੱਸਿਆ ਅਤੇ ਗਲੀਆਂ ਦੀ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ, ਜਿਸ ਨੂੰ ਲੈ ਕੇ ਉਹਨਾਂ ਨੇ ਤੁਰੰਤ ਹੁਕਮ ਜਾਰੀ ਕੀਤੇ। ਆਵਾਰਾ ਕੁੱਤਿਆਂ ਦੇ ਹਮਲੇ ਦੀ ਖਬਰ ਬਾਰੇ ਉਨ੍ਹਾਂ ਕਿਹਾ ਕਿ ਆਵਾਰਾ ਕੁੱਤਿਆਂ ਦੀ ਆਬਾਦੀ ਕੰਟਰੋਲ ਤੋਂ ਇਲਾਵਾ ਸ਼ਹਿਰ ਅੰਦਰ ਬਣੇ ਸਲਾਟਰ ਹਾਊਸ ਨੂੰ ਬਾਹਰ ਕੱਢਣ ਦਾ ਕੰਮ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਮੀਟ ਦੀਆਂ ਦੁਕਾਨਾਂ ਨੂੰ ਵੀ ਦੂਜੇ ਥਾਂ ਸ਼ਿਫਟ ਕਰਨ ਦਾ ਐਲਾਨ ਕੀਤਾ ਤਾਂ ਜੋ ਆਵਾਰਾ ਕੁੱਤਿਆਂ ਦੇ ਹਮਲਿਆਂ ਨੂੰ ਰੋਕਿਆ ਜਾ ਸਕੇ।