ਪੰਜਾਬ ਅੰਮ੍ਰਿਤਸਰ ’ਚ ਰੇਲਵੇ ਪੁਲਿਸ ਮੁਲਾਜ਼ਮ ’ਤੇ ਫਾਇਰਿੰਗ/ ਡਿਊਟੀ ਤੋਂ ਪਰਤਣ ਦੌਰਾਨ ਅਣਪਛਾਤੇ ਗੋਲੀ ਮਾਰ ਕੇ ਫਰਾਰ/ ਪੀੜਤ ਹਸਪਤਾਲ ਦਾਖਲ, ਪੁਲਿਸ ਕਰ ਰਹੀ ਜਾਂਚ By admin - October 5, 2026 0 1 Facebook Twitter Pinterest WhatsApp ਅੰਮ੍ਰਿਤਸਰ ਵਿਚ ਜੀਆਰਪੀਐਫ ਮੁਲਾਜ਼ਮ ’ਤੇ ਗੋਲੀਆਂ ਚੱਲਣ ਦੀ ਘਟਨਾ ਵਾਪਰੀ ਹੈ। ਜਾਣਕਾਰੀ ਅਨੁਸਾਰ ਜੀਆਰਜੀਐਫ ਸੁਖਚੈਨ ਸਿੰਘ ਡਿਊਟੀ ਤੋਂ ਘਰ ਪਰਤ ਰਿਹਾ ਸੀ ਕਿ ਪਿੰਡ ਜਗਦੇਵ ਖੁਰਦ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਸ ਉਤੇ ਗੋਲੀ ਚਲਾ ਦਿੱਤੀ ਜੋ ਉਸ ਦੀ ਖੱਬੀ ਬਾਂਹ ’ਚੋਂ ਆਰ-ਪਾਰ ਹੋ ਗਈ। ਉਸ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸੁਖਚੈਨ ਸਿੰਘ ਮੁਤਾਬਕ ਉਸ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਹੈ। ਉਸ ਨੇ ਕਿਹਾ ਕਿ ਉਸ ਦੇ ਭਰਾ ਦਾ 2019 ਵਿੱਚ ਕਤਲ ਹੋਇਆ ਸੀ, ਜਿਸ ਦਾ ਕੇਸ ਅਦਾਲਤ ਵਿਚ ਚੱਲ ਰਿਹਾ ਹੈ। ਉਸ ਨੇ ਹਮਲਾਵਰਾਂ ਦੇ ਕੇਸ ਨਾਲ ਜੁੜੇ ਹੋਣ ਦੀ ਸ਼ੰਕਾ ਜਾਹਰ ਕੀਤੀ ਹੈ। ਉਧਰ ਪੁਲਿਸ ਨੇ ਵੀ ਪੀੜਤ ਦੇ ਬਿਆਨਾਂ ਦੇ ਆਧਾਰ ਤੇ ਵੱਖ ਐਂਗਲਾਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਤਾਇਨਾਤ ਸੁਖਚੈਨ ਸਿੰਘ ਡਿਊਟੀ ਖਤਮ ਕਰਨ ਤੋਂ ਬਾਅਦ ਆਪਣੇ ਪਿੰਡ ਜਗਦੇਵ ਖੁਰਦ ਵੱਲ ਜਾ ਰਹੇ ਸਨ। ਇਸੇ ਦੌਰਾਨ ਪਿੰਡ ਦੇ ਨੇੜੇ ਇੱਕ ਪੁਲੀ ਕੋਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵੱਲੋਂ ਉਨ੍ਹਾਂ ਨੂੰ ਘੇਰ ਕੇ ਕਥਿਤ ਤੌਰ ’ਤੇ ਫਾਇਰਿੰਗ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਚਲਾਈ ਗਈ ਗੋਲੀ ਸੁਖਚੈਨ ਸਿੰਘ ਦੀ ਖੱਬੀ ਬਾਂਹ ਵਿੱਚ ਲੱਗੀ ਅਤੇ ਆਰ-ਪਾਰ ਹੋ ਗਈ। ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਏ, ਹਾਲਾਂਕਿ ਇਸ ਹਮਲੇ ਦੌਰਾਨ ਉਨ੍ਹਾਂ ਦੀ ਜਾਨ ਬਚ ਗਈ। ਘਟਨਾ ਤੋਂ ਬਾਅਦ ਜ਼ਖ਼ਮੀ ਸੁਖਚੈਨ ਸਿੰਘ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਸੁਖਚੈਨ ਸਿੰਘ ਮੁਤਾਬਕ ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਾਲ 2019 ਵਿੱਚ ਉਨ੍ਹਾਂ ਦੇ ਭਰਾ ਦਾ ਕਤਲ ਹੋਇਆ ਸੀ। ਇਸ ਪੁਰਾਣੇ ਮਾਮਲੇ ਨੂੰ ਲੈ ਕੇ ਉਨ੍ਹਾਂ ਨੇ ਹੁਣ ਹੋਏ ਹਮਲੇ ਪਿੱਛੇ ਆਪਣੀ ਭਾਬੀ ’ਤੇ ਸ਼ੱਕ ਜਤਾਇਆ ਹੈ। ਹਾਲਾਂਕਿ ਇਹ ਸਿਰਫ਼ ਸੁਖਚੈਨ ਸਿੰਘ ਵੱਲੋਂ ਜਤਾਇਆ ਗਿਆ ਸ਼ੱਕ ਹੈ ਅਤੇ ਇਸ ਦੀ ਅਜੇ ਪੁਲਿਸ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹਮਲਾਵਰਾਂ ਨੇ ਸੁਖਚੈਨ ਸਿੰਘ ’ਤੇ ਫਾਇਰਿੰਗ ਕਿਉਂ ਕੀਤੀ ਅਤੇ ਇਸ ਹਮਲੇ ਦੇ ਪਿੱਛੇ ਅਸਲ ਕਾਰਨ ਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਲਈ ਘਟਨਾ ਨਾਲ ਜੁੜੇ ਤੱਥਾਂ ਅਤੇ ਹੋਰ ਸਬੂਤਾਂ ਦੀ ਜਾਂਚ ਕਰ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹਮਲੇ ਦੇ ਅਸਲ ਕਾਰਨਾਂ ਅਤੇ ਮੁਲਜ਼ਮਾਂ ਸਬੰਧੀ ਸਥਿਤੀ ਸਪੱਸ਼ਟ ਹੋ ਸਕੇਗੀ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਸ਼ਹਿਰ ਵਿਚ ਡਿਊਟੀ ਦੌਰਾਨ ਪੁਲਿਸ ਅਧਿਕਾਰੀ ਨੂੰ ਗੋਲੀਆਂ ਮਾਰ ਕੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। ਇਸੇ ਤਰ੍ਹਾਂ ਨੇੜਲੇ ਸ਼ਹਿਰ ਅਜਨਾਲਾ ਨਜ਼ਦੀਕ ਵੀ ਇੱਕ ਪੁਲਿਸ ਮੁਲਾਜ਼ਿਮ ਡਿਊਟੀ ਤੋਂ ਘਰ ਜਾਂਦੇ ਸਮੇਂ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਅੱਜ ਇੱਕ ਹੋਰ ਅਜਿਹਾ ਹੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਅੰਦਰ ਦਹਿਸ਼ਤ ਪਾਈ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।