ਮੁਕਤਸਰ ਸਾਹਿਬ ’ਚ ਔਰਤ ਦਾ ਕਤਲ/ ਪਤੀ ਨੇ ਗਲਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

0
2

 

ਸ਼੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖਿੜਕਿਆਂ ਦੇ ਵਿੱਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ। ਮੌਕੇ ਤੇ ਪਹੁੰਚੀ ਥਾਣਾ ਕੋਟ ਭਾਈ ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੇ ਮੌਜੂਦ ਪੁਲਿਸ ਅਧਿਕਾਰੀ ਮੁਤਾਬਕ ਮ੍ਰਿਤਕਾ ਗੁਰਸ਼ਮਿੰਦਰ ਕੌਰ ਦਾ ਕਤਲ ਉਸ ਦੇ ਪਤੀ ਨੀਲਾ ਸਿੰਘ ਨੇ ਕੀਤਾ ਹੈ। ਪੁਲਿਸ ਨੇ ਦੋਸ਼ੀ ਪਤੀ ਖਿਲਾਫ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਥਾਣਾ ਕੋਟਭਾਈ ਦੇ ਇੰਚਾਰਜ ਇੰਸਪੈਕਟਰ ਰਾਜਵੀਰ ਸਿੰਘ ਮੁਤਾਬਕ ਪਿੰਡ ਖਿੜਕਿਆਂ ਵਾਲਾ ਵਿੱਚ 35 ਸਾਲਾ ਗੁਰਸ਼ਮਿੰਦਰ ਕੌਰ ਦਾ ਉਸਦੇ ਪਤੀ ਨੀਲਾ ਸਿੰਘ ਵੱਲੋਂ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲਈ ਅਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਪਤੀ ਫਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ। ਕਤਲ ਦੇ ਕਾਰਨਾਂ ਦਾ ਫਿਲਹਾਲ ਖੁਲਾਸਾ ਨਹੀਂ ਹੋਇਆ, ਜਦਕਿ ਲਾਸ਼ ਨੂੰ ਪੋਸਟਮਾਰਟਮ ਲਈ ਮੁਕਤਸਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।

LEAVE A REPLY

Please enter your comment!
Please enter your name here