ਬਠਿੰਡਾ ’ਚ ਸਾਬਕਾ ਸਰਪੰਚ ਦਾ ਕਤਲ/ ਕੁਹਾੜੀ ਮਾਰ ਕੇ ਉਤਾਰਿਆ ਮੌਤ ਦੇ ਘਾਟ/ ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ

0
2

ਬਠਿੰਡਾ ਦੇ ਜੱਸੀ ਚੌਕ ਇਲਾਕੇ ਵਿਚ ਸਾਬਕਾ ਸਰਪੰਚ ਦਾ ਕਤਲ ਹੋਣ ਦੀ ਖਬਰ ਹੈ। ਮ੍ਰਿਤਕ ਦੀ ਪਛਾਣ ਪਿੰਡ ਫੂਸ ਮੰਡੀ ਵਾਸੀ ਸਾਬਕਾ ਸਰਪੰਚ ਜਗਤਾਰ ਸਿੰਘ ਉਰਫ਼ ਤਾਰਾ ਜਦਕਿ ਹਮਲਾਵਰ ਦੀ ਪਛਾਣ ਗੁਰਬਖਸ਼ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਨਿੱਜੀ ਰੰਜ਼ਿਸ਼ ਦੇ ਚਲਦਿਆਂ ਗੁਰਬਖਸ਼ ਸਿੰਘ ਨੇ ਜਗਤਾਰ ਸਿੰਘ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਵਾਰਦਾਤ ਸਮੇਂ ਵਰਤੀ ਕੁਹਾੜੀ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਇਹ ਕਤਲ ਪੁਰਾਣੀ ਨਿੱਜੀ ਦੁਸ਼ਮਣੀ ਦੇ ਚਲਦਿਆਂ ਕੀਤਾ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਮੌਜੂਦ ਲੋਕਾਂ ਅਤੇ ਚਸ਼ਮਦੀਦਾਂ ਤੋਂ ਜਾਣਕਾਰੀ ਇਕੱਠੀ ਕਰ ਕੇ ਮਾਮਲੇ ਦੇ ਮੁੱਖ ਮੁਲਜ਼ਮ ਗੁਰਬਖਸ਼ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਫੂਸ ਮੰਡੀ ਨੂੰ  ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਮੁਲਜ਼ਮ ਦੇ ਕਬਜ਼ੇ ਵਿੱਚੋਂ ਅਪਰਾਧ ਵਿੱਚ ਵਰਤੀ ਗਈ ਕੁਹਾੜੀ ਵੀ ਬਰਾਮਦ ਕਰ ਲਈ ਗਈ ਹੈ।

LEAVE A REPLY

Please enter your comment!
Please enter your name here