
ਅੰਮ੍ਰਿਤਸਰ ਦੇ ਘਿਓ ਮੰਡੀ ਚੌਂਕ ਵਿੱਚ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੇ ਪੈਟਰੋਲ ਪੰਪ ਦੇ ਸਾਹਮਣੇ ਸੜਕ ਕਿਨਾਰੇ ਖੜ੍ਹੀ ਪੰਜਾਬ ਸਰਕਾਰ ਦੀ ਬੱਸ ਨਾਲ ਵਰਨਾ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਸਵਾਰ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ CCTV ਫੁਟੇਜ ਖੰਗਾਲੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਹਾਦਸਾ ਕਿਵੇਂ ਵਾਪਰਿਆ ਅਤੇ ਗੱਡੀ ਵਿੱਚ ਸਵਾਰ ਲੋਕ ਕਿੱਥੋਂ ਦੇ ਸਨ, ਇਸ ਸਬੰਧੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਹੁਣ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਹਾਦਸੇ ਦੀ ਪੂਰੀ ਤਸਵੀਰ ਸਾਫ਼ ਹੋਵੇਗੀ।

