ਪੰਜਾਬ ਸੰਗਰੂਰ ’ਚ ਡੀਸੀ ਰਿਹਾਇਸ਼ ਅੱਗੇ ਕਿਸਾਨਾਂ ਦਾ ਧਰਨਾ/ ਬੀਕੇਯੂ ਉਗਰਾਹਾਂ ਪ੍ਰਧਾਨ ਜੋਗਿੰਦਰ ਉਗਰਾਹਾਂ ਰਹੇ ਮੌਜੂਦ/ ਰਾਤ 10 ਵਜੇ ਸਰਕਾਰ ਦੇ ਪੁਤਲੇ ਫੁਕਣਗੇ ਕਿਸਾਨ By admin - October 6, 2026 0 1 Facebook Twitter Pinterest WhatsApp ਸੰਗਰੂਰ ਵਿੱਚ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਦਿੱਤਾ ਗਿਆ, ਜਿਸ ਵਿਚ ਵੱਡੀ ਗਿਣਤੀ ਬੀਬੀਆਂ ਨੇ ਸ਼ਿਰਕਤ ਕੀਤੀ। ਧਰਨੇ ਵਿੱਚ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੀ ਮੌਜੂਦ ਰਹੇ। ਆਪਣੇ ਸੰਬੋਧਨ ਵਿਚ ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਅੱਜ ਪੰਜਾਬ ਭਰ ਅੰਦਰ ਡਿਪਟੀ ਕਮਿਸ਼ਨਰਾਂ ਦੇ ਘਰਾਂ ਅੱਗੇ ਧਰਨੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਕਤ 14 ਥਾਵਾਂ ਤੇ ਮੋਰਚੇ ਲੱਗੇ ਨੇ, ਜਿੱਥੇ ਰਾਤ 10 ਵਜੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਉਨ੍ਵਾਂ ਕਿਹਾ ਕਿ ਰੇਲਾਂ ਰੋਕਣ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ, ਇਸ ਦੇ ਚਲਦਿਆਂ ਅਧਿਕਾਰੀਆਂ ਦੇ ਘਰ ਘੇਰਣ ਦਾ ਫੈਸਲਾ ਕੀਤਾ ਗਿਆ ਹੈ।