ਪੰਜਾਬ ਚਾਵਲਾ ਮਾਮਲੇ ਨੂੰ ਲੈ ਕੇ ਐਸਜੀਪੀਸੀ ਦੀ ਪ੍ਰੈੱਸ ਕਾਨਫਰੰਸ/ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸੰਬੋਧਨ/ ਜਾਂਚ ਕਮੇਟੀ ਦੀ ਰਿਪੋਰਟ ਬਾਰੇ ਸਾਂਝਾ ਕੀਤੀ ਜਾਣਕਾਰੀ By admin - October 6, 2026 0 1 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਚਾਵਲਾ ਮਾਮਲੇ ਦੀ ਜਾਂਚ ਕਰ ਰਹੀ ਕਮੇਟੀ ਦੀ ਜਾਂਚ ਰਿਪੋਰਟ ਮੀਡੀਆ ਸਾਹਮਣੇ ਨਸ਼ਰ ਕੀਤੀ ਹੈ। ਜਾਂਚ ਰਿਪੋਰਟ ਦੇ ਹਵਾਲੇ ਨਾਲ ਐਡਵੋਕੇਟ ਧਾਮੀ ਨੇ ਕਿਹਾ ਕਿ ਜਾਂਚ ਰਿਪੋਰਟ ‘ਚ ਐਜਸੀਪੀਸੀ ਪ੍ਰਬੰਧ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੀ ਗੱਲ ਸਾਹਮਮੇ ਆਈ ਹੈ। ਉਨ੍ਹਾਂ ਕਿਹਾ ਕਿ ਸਰਾਵਾਂ ‘ਚ ਤਾਇਨਾਤ ਇੰਚਾਰਜ ਅਮਰੀਕ ਸਿੰਘ ਵੱਲੋਂ ਰਿਕਾਰਡ ਦੇ ਨਾਲ ਹੇਰਾਫੇਰੀ ਕੀਤੀ ਗਈ ਹੈ ਤੇ ਗਲਤ ਤੱਥ ਦਰਜ ਕੀਤੇ ਗਏ ਹਨ। ਇਸ ਮਾਮਲੇ ‘ਚ ਅਮਰੀਕ ਸਿੰਘ ਸਮੇਤ ਹੋਰਨਾ ਅਧਿਕਾਰੀਆਂ ‘ਤੇ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਬਹਿਰੀਨ ਵਾਲੀ ਬੀਬੀ ਨੇ ਵੱਖ-ਵੱਖ ਸਮੇਂ ‘ਚ ਵੱਖ-ਵੱਖ ਸਰਾਵਾਂ ‘ਚ ਕਮਰੇ ਲੈ ਕੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਗੰਦਲੀ ਸਿਆਸਤ ਕੀਤੀ ਜਾ ਰਹੀ ਹੈ ਜਿਸ ਨਾਲ ਗੁਰੂ ਘਰ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਾਮੀ ਨੇ ਕਿਹਾ ਕਿ ਉਨ੍ਹਾਂ ਦੇ ਕਿਰਦਾਰ ਦੇ ਨਾਲ ਵੀ ਗੰਦੀ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਲਗਾਤਾਰ ਪੁਲਿਸ ਦੀ ਤਫਤੀਸ਼ ਦੇ ਤੱਥ ਪੇਸ਼ ਕੀਤੇ ਜਾ ਰਹੇ ਹਨ ਜੋ ਕਿ ਕਾਨੂੰਨਨ ਤੌਰ ਤੇ ਗਲਤ ਹਨ। ਉਨ੍ਹਾਂ ਕਿਹਾ ਉਹ ਅੱਜ ਵੀ ਮੰਗ ਕਰਦੇ ਹਨ ਕੀ ਇਸ ਸਾਰੇ ਮਾਮਲੇ ਦੀ ਸੀਬੀਆਈ ਜਾਂਚ ਹੋਵੇ ਤਾਂ ਜੋ ਸਾਰੇ ਤੱਥ ਸਾਹਮਣੇ ਆ ਸਕਣ। ਬੀਬੀ ਨੂੰ ਧਰਮ ਅਰਥ ਫੰਡ ‘ਚੋਂ ਦਿੱਤੇ ਗਏ 1 ਲੱਖ ਰੁਪਏ ਸਹਾਇਤਾ ਬਾਰੇ ਐਡਵੋਕੇਟ ਧਾਮੀ ਨੇ ਕਿਹਾ ਕਿ ਮੈਂਬਰ ਅਮਰਜੀਤ ਸਿੰਘ ਚਾਵਲਾ ਦੀ ਸਿਫਾਰਿਸ਼ ਤੇ ਅੰਤਿਮ ਕਮੇਟੀ ਦੀ ਮਨਜ਼ੂਰੀ ਤੋਂ ਬਾਅਦ ਇਕ ਲੱਖ ਰੁਪਿਆ ਬੀਬੀ ਦੇ ਇਲਾਜ ਲਈ ਦਿੱਤਾ ਗਿਆ ਹੈ। ਬੀਬੀ ਨੇ ਦਿਮਾਗੀ ਤੌਰ ‘ਤੇ ਪਰੇਸ਼ਾਨੀ ਦੇ ਇਲਾਜ ਲਈ ਸਹਾਇਤਾ ਮੰਗੀ ਸੀ। ਇਲਾਜ ਕਰਵਾਉਣ ਦੀਆਂ ਵੱਖ-ਵੱਖ ਰਿਪੋਰਟਾਂ ਵੀ ਇਸ ਦਰਖ਼ਾਸਤ ਦੇ ਨਾਲ ਲਗਾਈਆਂ ਗਈਆਂ ਸਨ। ਧਾਮੀ ਨੇ ਕਿਹਾ ਕਿ ਵੱਖ-ਵੱਖ ਸਮੇਂ ‘ਚ ਕਈ ਤਰ੍ਹਾਂ ਦੀਆਂ ਸਹਾਇਤਾਂ ਧਰਮ ਅਰਥ ਫੰਡ ‘ਚੋਂ ਕੀਤੀਆਂ ਜਾਂਦੀਆਂ ਹਨ, ਉਨ੍ਹਾਂ ਵਿੱਚੋਂ ਇਕ ਸਹਾਇਤਾ ਇਸ ਬੀਬੀ ਨੂੰ ਵੀ ਦਿੱਤੀ ਗਈ ਹੈ।