ਪੰਜਾਬ ਹੁਸ਼ਿਆਰਪੁਰ ਦੇ ਪਿੰਡ ਸੈਦਪੁਰ ’ਚ ਬਜ਼ੁਰਗ ਵੱਲੋਂ ਖੁਦਕੁਸ਼ੀ/ ਪਤਨੀ ਤੇ ਧੀ, ਜਵਾਈ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ/ ਪੁਲਿਸ ਨੇ 4 ਜਣਿਆਂ ਖਿਲਾਫ ਦਰਜ ਕੀਤਾ ਕੇਸ By admin - October 8, 2026 0 3 Facebook Twitter Pinterest WhatsApp ਹੁਸ਼ਿਆਰਪੁਰ ਦੇ ਪਿੰਡ ਸੈਦਪੁਰ ਵਿਖੇ ਇੱਕ ਵਿਅਕਤੀ ਵਲੋਂ ਦਰੱਖਤ ਨਾਲ ਫਾਹਾ ਲੈ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪ੍ਰੀਤਮ ਸਿੰਘ ਪੁੱਤਰ ਹਰਬੰਸ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਮੁਤਾਬਕ ਮ੍ਰਿਤਕ ਦਾ ਪਰਿਵਾਰ ਨਾਲ ਜਾਇਦਾਦ ਨੂੰ ਲੈ ਕੇ ਘਰੇਲੂ ਕਲੇਸ਼ ਚੱਲ ਰਿਹਾ ਸੀ, ਜਿਸ ਦੇ ਚਲਦਿਆਂ ਉਸ ਨੇ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲਿਸ ਨੇ ਰਿਸ਼ਤੇਦਾਰਾਂ ਦੇ ਬਿਆਨਾਂ ਉਤੇ 4 ਜਣਿਆਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।