ਗੁਰਦਾਸਪੁਰ ਮੰਡੀ ਦਾ ਹਲਕਾ ਇੰਚਾਰਜ ਬਹਿਲ ਵੱਲੋਂ ਦੌਰਾ/ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ/ ਅਧਿਕਾਰੀਆਂ ਨੂੰ ਝੋਨੇ ਦੀ ਨਿਰਵਿਘਣ ਖਰੀਦ ਦੀਆਂ ਹਦਾਇਤਾਂ

0
1

ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਐੱਸ.ਡੀ.ਐੱਮ. ਅਸ਼ੋਕ ਕੁਮਾਰ ਸਮੇਤ ਦਾਣਾ ਮੰਡੀ ਗੁਰਦਾਸਪੁਰ ਅਤੇ ਹਰਦੋਛੰਨੀ ਦਾ ਦੌਰਾ ਕਰ ਕੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਰਮਨ ਬਹਿਲ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਨਿਰਵਿਘਨ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਅੱਜ ਮੰਡੀਆਂ ਵਿੱਚ ਆਉਣ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨ ਵੀਰਾਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਨਾ ਹੋਵੇ ਅਤੇ ਉਨ੍ਹਾਂ ਦੀ ਮਿਹਨਤ ਨਾਲ ਪੈਦਾ ਕੀਤੀ ਫਸਲ ਦੀ ਪੂਰੀ ਕੀਮਤ ਉਨ੍ਹਾਂ ਨੂੰ ਬਿਨਾਂ ਕਿਸੇ ਕਟੌਤੀ ਦੇ ਮਿਲੇ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਫਸਲ ਦੀ ਪੂਰੀ ਕੀਮਤ ਨਾ ਮਿਲਣ ਸਬੰਧੀ ਜੋ ਸ਼ਿਕਾ ਜਾਂ ਰੋਸ ਪ੍ਰਗਟਾਇਆ ਜਾ ਰਿਹਾ ਸੀ, ਉਸ ਨੂੰ ਦੂਰ ਕਰਨਾ ਬਹੁਤ ਜ਼ਰੂਰੀ ਹੈ। ਕਿਸਾਨ ਦੇ ਮਨ ਵਿੱਚ ਆਪਣੀ ਫਸਲ ਨੂੰ ਲੈ ਕੇ ਕਿਸੇ ਕਿਸਮ ਦਾ ਡਰ ਜਾਂ ਭੈਅ ਨਹੀਂ ਹੋਣਾ ਚਾਹੀਦਾ।
ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਸਪੱਸ਼ਟ ਹਦਾਇਤ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਹੀ ਬਾਜ਼ਾਰਾਂ ਦੀਆਂ ਰੌਣਕਾਂ ਵੀ ਬਰਕਰਾਰ ਰਹਿਣਗੀਆਂ ਅਤੇ ਪੂਰੀ ਆਰਥਿਕਤਾ ਨੂੰ ਇਸ ਦਾ ਲਾਭ ਮਿਲੇਗਾ।ਉਨ੍ਹਾਂ ਸਪੱਸ਼ਟ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਖਰੀਦ ਕੀਤੀ ਜਾਵੇਗੀ ਅਤੇ ਕਿਸਾਨਾਂ ਦੀ ਫਸਲ ਦੀ ਕੀਮਤ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਵਾਜਬ ਕਟੌਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸਰਕਾਰ ਵੱਲੋਂ ਨਿਰਧਾਰਿਤ ਨਿਯਮਾਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here