ਚੋਣਪੰਜਾਬ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਗਟ ਸਿੰਘ/ ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ/ ਮਿਲੀ ਨਵੀਂ ਜ਼ਿੰਮੇਵਾਰੀ ਲਈ ਅਕਾਲ ਦਾ ਕੀਤਾ ਸ਼ੁਕਰਾਨਾ By admin - October 8, 2026 0 1 Facebook Twitter Pinterest WhatsApp ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਮਿਲੀ ਜ਼ਿੰਮੇਵਾਰੀ ਲਈ ਵਾਹਿਗੁਰੂ ਦਾ ਸ਼ੁਰਕਾਨਾ ਕੀਤਾ। ਪਰਗਟ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੀਡੀਆ ਵੱਲੋਂ ਸਿਆਸੀ ਸਵਾਲ ਪੁੱਛਣ ਤੇ ਉਨ੍ਹਾਂ ਕਿਹਾ ਕਿ ਅੱਜ ਸਿਰਫ ਗੁਰੂ ਘਰ ਨਤਮਸਤਕ ਹੋਣ ਆਏ ਹਨ ਅਤੇ ਸਿਆਸੀ ਗੱਲਾਂ ਬਾਅਦ ਵਿਚ ਕੀਤੀਆਂ ਜਾਣਗੀਆਂ। ਇਸ ਮੌਕੇ ਸਵਾਗਤ ਲਈ ਪਹੁੰਚੇ ਕਾਂਗਰਸੀ ਆਗੂ ਦਲਬੀਰ ਗੋਲਡੀ ਨੇ ਕਿਹਾ ਕਿ ਪ੍ਰਗਟ ਸਿੰਘ ਹੱਥ ਕਮਾਨ ਆਉਣ ਤੋਂ ਬਾਦ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ।