ਗੁਰਦਾਸਪੁਰ ’ਚ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਗਰਮੀ/ ਹਲਕਾ ਡੇਰਾ ਬਾਬਾ ਨਾਨਕ ਸਰਫਕੋਟ ’ਚ ਪਟੇਠੀ ਮੀਟਿੰਗ/ ਅਗਾਮੀ ਚੋਣਾਂ ਨੂੰ ਲੈ ਕੇ ਕੀਤੀ ਵਿਚਾਰ-ਚਰਚਾ

0
2

ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਆਪਣੀਆਂ ਸਰਗਰਮੀਆਂ ਲਗਾਤਾਰ ਵਧਾਈਆਂ ਜਾ ਰਹੀਆਂ ਨੇ। ਇਸੇ ਤਹਿਤ ਅੱਜ ਜਥੇਬੰਦੀ ਦੇ ਸੀਨੀਅਰ ਆਗੂ ਭਾਈ ਸਾਹਿਬ ਭਾਈ ਸੁਖਵਿੰਦਰ ਸਿੰਘ ਅਗਵਾਨ ਦੀ ਰਹਿਨੁਮਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਰਫਕੋਟ ਵਿਖੇ ਪਾਰਟੀ ਦੀ ਪਲੇਠੀ ਮੀਟਿੰਗ ਕੀਤੀ ਗਈ।  ਇਸ ਮੀਟਿੰਗ ਵਿਚ ਜਥੇਬੰਦੀ ਦੇ ਮਾਝਾ ਜੋਨ ਪ੍ਰਧਾਨ ਭਾਈ ਅਮਰਜੀਤ ਸਿੰਘ ਵਨਚੜੀ ਸਮੇਤ ਸਾਰੇ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪਾਰਟੀ ਵੱਲੋਂ ਪਿੰਡਾਂ ਵਿਚ ਵੱਡੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ, ਜਿੱਥੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਵੇਖਦਿਆਂ ਵੱਡੀ ਗਿਣਤੀ ਲੋਕ ਪਾਰਟੀ ਨਾਲ ਜੁੜ ਰਹੇ ਹਨ, ਜਿਸ ਦੇ ਚਲਦਿਆਂ ਪੰਜਾਬ ਅੰਦਰ ਅਗਲੀ ਸਰਕਾਰ ਅਕਾਲੀ ਦਲ ਵਾਰਿਸ ਪੰਜਾਬ ਦੀ ਹੀ ਬਣੇਗੀ।
ਇਸ ਮੌਕੇ ਸਵਰਨ ਸਿੰਘ ਗੋਲਡਨ,ਜ਼ਿਲਾ ਪ੍ਰਧਾਨ ਬਟਾਲਾ ਮਨਜਿੰਦਰ ਸਿੰਘ ਬਲ, ਹਲਕਾ ਫਤਿਹਗੜ੍ਹ ਚੂੜੀਆਂ ਤੋਂ ਭਾਈ ਯਵਰਾਜ ਸਿੰਘ ਲਾਲੇ ਨੰਗਲ, ਹਲਕਾ ਡੇਰਾ ਬਾਬਾ ਨਾਨਕ ਤੋਂ ਭਾਈ ਸਮਸ਼ੇਰ ਸਿੰਘ ਘੁੰਮਣ, ਗੁਰਜਿੰਦਰ ਸਿੰਘ ਪੱਡਾ ਨੇ ਵਿਸ਼ੇਸ਼ ਤੌਰ ਸ਼ਮੂਲੀਅਤ ਕੀਤੀ। ਬੁਲਾਰਿਆਂ ਵੱਲੋਂ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ ਸੰਬੋਧਨ ਦੌਰਾਨ ਕਿਹਾ ਕਿ ਵਿਸ਼ਵ ਭਰ ਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਤੇ ਪ੍ਰਧਾਨ ਤੇ ਐਮ ਪੀ ਭਾਈ ਸਾਹਿਬ ਭਾਈ ਅੰਮ੍ਰਿਤਪਾਲ ਸਿੰਘ ਜੀ ਵੱਡਾ ਮਾਣ ਸਤਿਕਾਰ ਮਿਲ ਰਿਹਾ ਹੈ। ਭਾਈ ਸਾਹਿਬ ਭਾਈ ਅੰਮ੍ਰਿਤਪਾਲ ਸਿੰਘ ਜੀ ਸੋਚ ਨੂੰ ਸਮਰਪਿਤ ਹਰ ਰੋਜ਼ ਲੱਖਾਂ ਨੌਜਵਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਹਿੱਸਾ ਬਣ ਰਹੇ ਹਨ।
ਉਨ੍ਹਾਂ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਚ ਇਹ ਪਹਿਲੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ ਅਤੇ ਆਉਣ ਸਮੇਂ ਵੱਖ ਵੱਖ ਪਿੰਡਾਂ ਚ ਇਸ ਮੌਕੇ ਵੱਡੀਆਂ ਮੀਟਿੰਗਾ ਕੀਤੀਆਂ ਜਾਣਗੀਆਂ,ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਨੂੰ ਲੈਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਸੂਬੇ ਚ 40 ਦੇ ਕਰੀਬ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਅਤੇ ਬਾਕੀ ਉਮੀਦਵਾਰ ਦੇ ਨਾਂਵਾਂ ਦਾ ਵੀ ਜਲਦ ਐਲਾਨ ਕੀਤਾ ਹੈ।ਇਸ ਇਲਾਵਾ ਵੱਖ ਵੱਖ ਆਗੂਆਂ ਵੱਲੋਂ ਹੋਰ ਵੀ ਜਾਣਕਾਰੀ ਸਾਂਝੀ ਕੀਤੀ ਗਈ।

LEAVE A REPLY

Please enter your comment!
Please enter your name here