ਚਾਵਲਾ ਮਾਮਲੇ ਬਾਰੇ ਐਸਜੀਪੀਸੀ ਮੈਂਬਰ ਸਿਆਲਕਾ ਦਾ ਬਿਆਨ/ ਚਾਵਲਾ ਨੂੰ ‘ਬਲੀ ਦਾ ਬਕਰਾ’ ਬਣਾਉਣ ਦਾ ਕੀਤਾ ਦਾਅਵਾ/ ਕਿਹਾ- ਆਉਣ ਵਾਲੇ ਸਮੇਂ ਵਿੱਚ ਸਭ ਕੁਝ ਹੋ ਜਾਵੇਗਾ ਸਾਫ਼

0
1

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਭਗਵੰਤ ਸਿੰਘ ਸਿਆਲਕਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਮੀਡੀਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਮੌਜੂਦਾ ਘਟਨਾਕ੍ਰਮ ਅਤੇ ਕਮੇਟੀ ਨਾਲ ਜੁੜੇ ਮੁੱਦਿਆਂ ‘ਤੇ ਬੜੀ ਬੇਬਾਕੀ ਨਾਲ ਆਪਣਾ ਪੱਖ ਰੱਖਿਆ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੂੰ ਕੁਝ ਧਿਰਾਂ ਵੱਲੋਂ ਰਲ-ਮਿਲ ਕੇ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਸੋਚੀ-ਸਮਝੀ ਰਣਨੀਤੀ ਤਹਿਤ ‘ਬਲੀ ਦਾ ਬਕਰਾ’ ਬਣਾ ਦਿੱਤਾ ਗਿਆ ਹੈ। ਰੂਪ ਕੌਰ ਨਾਲ ਜੁੜੇ ਮਾਮਲੇ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਫਿਲਹਾਲ ਰੂਪ ਕੌਰ ਦੇ ਮਾਮਲੇ ‘ਤੇ ਕੁਝ ਵੀ ਕਹਿਣਾ ਨਹੀਂ ਚਾਹੁੰਦੇ ਅਤੇ ਇਸ ਸੰਦਰਭ ਵਿੱਚ ਅਜੇ ਟਿੱਪਣੀ ਕਰਨੀ ਜਲਦਬਾਜ਼ੀ ਹੋਵੇਗੀ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਸੰਬੰਧੀ ਪੁੱਛੇ ਗਏ ਇੱਕ ਹੋਰ ਅਹਿਮ ਸਵਾਲ ਦੇ ਜਵਾਬ ਵਿੱਚ ਸਿਆਲਕਾ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਵਉੱਚ ਸੰਸਥਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਹੁਕਮਨਾਮਾ ਜਾਂ ਨਿਰਦੇਸ਼ ਸਾਹਮਣੇ ਆਇਆ ਹੈ, ਉਸ ਦੀ ਅਸਲ ਸਥਿਤੀ, ਪਿਛੋਕੜ ਅਤੇ ਸੱਚਾਈ ਆਉਣ ਵਾਲੇ ਸਮੇਂ ਵਿੱਚ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ। ਉਨ੍ਹਾਂ ਮੁਤਾਬਕ ਜਲਦ ਹੀ ਸਾਰੀਆਂ ਪਰਤਾਂ ਖੁੱਲ੍ਹ ਕੇ ਸੰਗਤ ਦੇ ਸਾਹਮਣੇ ਆ ਜਾਣਗੀਆਂ।

LEAVE A REPLY

Please enter your comment!
Please enter your name here