ਪੰਜਾਬ ਗੁਰਦਾਸਪੁਰ ਦੀ ਮੁੱਖ ਮੰਡੀ ’ਚ ਭਿੱਜਿਆ ਝੋਨਾ/ ਹਲਕੀ ਬਾਰਿਸ਼ ਨੇ ਕੀਤੇ ਪ੍ਰਬੰਧਾਂ ਦੀ ਖੋਲ੍ਹੀ ਪੋਲ/ ਕਿਸਾਨਾਂ ਨੇ ਪੁਖਤਾ ਪ੍ਰਬੰਧਾਂ ਦੀ ਕੀਤੀ ਮੰਗ By admin - October 9, 2026 0 2 Facebook Twitter Pinterest WhatsApp ਗੁਰਦਾਸਪੁਰ ਵਿੱਚ ਬੀਤੀ ਅੱਧੀ ਰਾਤ ਹੋਈ ਹਲਕੀ ਬਰਸਾਤ ਨੇ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਦੀ ਪੋਲ ਖੋਲ ਦਿੱਤੀ ਹੈ। ਕਿਸਾਨਾਂ ਦਾ ਇਲਜ਼ਾਮ ਹੈ ਕਿ ਸ਼ਹਿਰ ਦੇ ਮੁੱਖ ਮੰਡੀ ਵਿੱਚ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਦਾ ਕੋਈ ਪ੍ਰਬੰਧ ਨਹੀਂ ਹੈ, ਜਿਸ ਦੇ ਚਲਦਿਆਂ ਕਿਸਾਨਾਂ ਦੀ ਫਸਲ ਭਿੱਜ ਗਈ ਹੈ। ਮੰਡੀ ਵਿੱਚ ਫ਼ਸਲ ਲੈ ਕੇ ਪਹੁੰਚੇ ਐਡਵੋਕੇਟ ਗੁਰਜਿੰਦਰ ਸਿੰਘ ਨੇ ਮੰਡੀ ਵਿਚੋ ਲਾਈਵ ਵੀਡੀਓ ਬਣਾਉਂਦਿਆਂ ਸਰਕਾਰ ਤੇ ਮੰਡੀ ਬੋਰਡ ਦੇ ਕੀਤੇ ਪ੍ਰਬੰਧਾਂ ਤੇ ਸਵਾਲ ਖੜ੍ਹੇ ਕੀਤੇ ਹਨ। ਕਿਸਾਨਾਂ ਨੇ ਖਰਾਬ ਮੌਸਮ ਦੇ ਚਲਦਿਆਂ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਮੰਡੀਆਂ ਵਿੱਚ ਫ਼ਸਲ ਨੂੰ ਬਰਸਾਤ ਤੋਂ ਬਚਾਉਣ ਲਈ ਲੋੜੀਂਦੇ ਪ੍ਰਬੰਧ ਨਾ ਹੋਣ ਤਾਂ ਉਨ੍ਹਾਂ ਦੀ ਕਈ ਮਹੀਨਿਆਂ ਦੀ ਮਿਹਨਤ ’ਤੇ ਪਾਣੀ ਫਿਰ ਸਕਦਾ ਹੈ। ਇਸ ਦੇ ਨਾਲ ਹੀ ਖਰੀਦ ਏਜੰਸੀਆਂ ਨੂੰ ਵੀ ਨੁਕਸਾਨ ਝੱਲਣਾ ਪੈ ਸਕਦਾ ਹੈ। ਦਰਅਸਲ, ਝੋਨੇ ਦੀ ਖਰੀਦ ਸਮੇਂ ਉਸ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਹੋਣੀ ਜ਼ਰੂਰੀ ਹੁੰਦੀ ਹੈ। ਬਰਸਾਤ ਕਾਰਨ ਝੋਨੇ ਵਿੱਚ ਨਮੀ ਵਧਣ ਨਾਲ ਇਸ ਦੀ ਖਰੀਦ ਪ੍ਰਭਾਵਿਤ ਹੋ ਸਕਦੀ ਹੈ। ਗਿੱਲੇ ਝੋਨੇ ਨੂੰ ਸੁੱਕਣ ਵਿੱਚ ਸਮਾਂ ਲੱਗਦਾ ਹੈ, ਜਿਸ ਕਾਰਨ ਕਿਸਾਨਾਂ ਨੂੰ ਫ਼ਸਲ ਵੇਚਣ ਲਈ ਉਡੀਕ ਕਰਨੀ ਪੈ ਸਕਦੀ ਹੈ ਅਤੇ ਉਨ੍ਹਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਮਾਮਲੇ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੰਡੀ ਬੋਰਡ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਬਾਰੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕਿਸਾਨਾਂ ਦੀ ਮੰਗ ਹੈ ਕਿ ਫ਼ਸਲ ਨੂੰ ਬਰਸਾਤ ਤੋਂ ਬਚਾਉਣ ਲਈ ਤੁਰੰਤ ਤਰਪਾਲਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਨਾ ਹੋਵੇ। ਹੁਣ ਦੇਖਣਾ ਹੋਵੇਗਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੰਡੀ ਬੋਰਡ ਕਿਸਾਨਾਂ ਦੀ ਇਸ ਸਮੱਸਿਆ ਨੂੰ ਹੱਲ ਕਰਨ ਲਈ ਕੀ ਕਦਮ ਚੁੱਕਦੇ ਹਨ।