ਧਾਰੀਵਾਲ ’ਚ ਕਾਂਗਰਸੀ ਆਗੂਆਂ ਦੀ ਵਿਸ਼ੇਸ਼ ਮੀਟਿੰਗ/ ਕਿਸਾਨਾਂ ਦੀ ਲੁੱਟ ਤੇ ਚੋਰੀਆਂ ਬਾਰੇ ਵਿਚਾਰ ਚਰਚਾ/ ਐਸਐਸਪੀ ਨੂੰ ਮਿਲਣ ਦਾ ਫੈਸਲਾ

0
2

 

ਗੁਰਦਾਸਪੁਰ ਅਧੀਨ ਆਉਂਦੇ ਧਾਰੀਵਾਲ ਵਿੱਚ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਹੋਈ। ਇਸ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਚੋਰੀਆਂ ਤੇ ਲੁੱਟ-ਖੋਹ ਦੀਆਂ ਘਟਨਾਵਾਂ ’ਤੇ ਚਰਚਾ ਕੀਤੀ ਗਈ। ਕਿਸਾਨ ਆਗੂਆਂ ਨੇ ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਲੁੱਟ ਤੇ ਲਗਾਤਾਰ ਹੋ ਰਹੀਆਂ ਚੋਰੀਆਂ ਤੇ ਚਿੰਤਾ ਜਾਹਰ ਕੀਤੀ। ਕਾਂਗਰਸੀ ਆਗੂਆਂ ਨੇ ਐਲਾਨ ਕੀਤਾ ਕਿ ਉਹ ਜਲਦ ਹੀ ਐੱਸਐੱਸਪੀ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪ ਕੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਮੰਗ ਕਰਨਗੇ।
ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਮੰਡੀਆਂ ਵਿੱਚ ਸਰਕਾਰੀ ਅਧਿਕਾਰੀਆਂ ਦੀ ਮੌਜੂਦਗੀ ਨਾ ਦੇ ਬਰਾਬਰ ਹੈ ਅਤੇ ਅਜੇ ਤੱਕ ਬਾਰਦਾਣਾ ਵੀ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤੈਅ ਕੀਤੇ ਰੇਟਾਂ ਤੋਂ ਘੱਟ ਕੀਮਤ ’ਤੇ ਕਿਸਾਨਾਂ ਦੀ ਫ਼ਸਲ ਖਰੀਦੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ।
ਇਸ ਤੋਂ ਇਲਾਵਾ ਆਗੂਆਂ ਨੇ ਧਾਰੀਵਾਲ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਮੁਤਾਬਕ ਪਿਛਲੇ ਇੱਕ ਮਹੀਨੇ ਤੋਂ ਸ਼ਹਿਰ ਵਿੱਚ ਚੋਰੀਆਂ, ਲੁੱਟ-ਖੋਹ ਅਤੇ ਦੁਕਾਨਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਦੁਕਾਨਦਾਰਾਂ ਅਤੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਆਗੂਆਂ ਨੇ ਕਿਹਾ ਕਿ ਜਲਦ ਐਸਐਸਪੀ ਗੁਰਦਾਸਪੁਰ ਨੂੰ ਉਹ ਮੰਗ ਪੱਤਰ ਦੇਣਗੇ ਕਿ ਸ਼ਹਿਰ ਧਾਰੀਵਾਲ ਦੇ ਵਿੱਚ ਦੁਕਾਨਦਾਰਾਂ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਕਿਉਂਕਿ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਧਾਰੀਵਾਲ ਚ ਚੋਰੀਆਂ ਲੁੱਟਾਂ ਖੋਵਾਂ ਤੇ ਦੁਕਾਨਾਂ ਨੂੰ ਅੱਗ ਲੱਗਣ ਦੀਆਂ ਘਟਨਾ ਵਾਪਰ ਰਹੀਆਂ ਹਨ ਜਿਸ ਨੂੰ ਲੈ ਕੇ ਸ਼ਹਿਰ ਦੇ ਲੋਕ ਸਹਿਮੇ ਪਏ ਹਨ।

LEAVE A REPLY

Please enter your comment!
Please enter your name here