0
2

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੋਹਾਲੀ ਵਿਖੇ ਇੱਕ ਵਿਸ਼ਾਲ ਬਾਈਕਰ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਹੈ। ਛੱਪੜਚਿੜੀ ਦੀ ਇਤਿਹਾਸਕ ਧਰਤੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅੰਤਿਮ ਤੇ ਨਿਰਣਾਇਕ ਫੇਜ਼ ਤਹਿਤ ਸ਼ੁਰੂਆਤ ਕੀਤੀ ਇਸ ਰੈਲੀ ਦਾ ਮਕਸਦ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਇੱਕ ਵਿਆਪਕ ‘ਜਨ ਅੰਦੋਲਨ’ ਵਿੱਚ ਬਦਲਣਾ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਨੌਜਵਾਨਾਂ ਨੂੰ ਸਹੀ ਰਸਤੇ ਪਾਉਣ ਵਿੱਚ ਸਹਾਈ ਹੋਣਗੀਆਂ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਫ਼ਿਲਮ ‘ਥਾਪੀ’ ਦੀ ਟੀਮ, ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਅਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਕੁਲਵੰਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਛੱਪੜਚਿੜੀ ਦੀ ਧਰਤੀ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਇਤਿਹਾਸਕ ਸੰਘਰਸ਼ ਦੀ ਪ੍ਰਤੀਕ ਹੈ। ਉਸੇ ਦਲੇਰੀ, ਕੁਰਬਾਨੀ ਅਤੇ ਦ੍ਰਿੜ੍ਹਤਾ ਦੀ ਭਾਵਨਾ ਨਾਲ ਪੰਜਾਬ ਹੁਣ ਨਸ਼ਿਆਂ ਵਿਰੁੱਧ ਇਹ ਜੰਗ ਜਿੱਤੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਹਰ ਪੰਜਾਬੀ ਦੀ ਸਾਂਝੀ ਜ਼ਿੰਮੇਵਾਰੀ ਹੈ। ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਬਿਨਾਂ ਸਮਝੌਤੇ ਤੋਂ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨਸ਼ਿਆਂ ਦੇ ਖਾਤਮੇ ਤਕ ਇਹ ਮੁਹਿੰਮ ਬਾਦਸਤੂਰ ਜਾਰੀ ਰਹੇਗੀ।

LEAVE A REPLY

Please enter your comment!
Please enter your name here