ਚੰਡੀਗੜ੍ਹ ’ਚ ਚੋਣ ਕਮਿਸ਼ਨ ਦਫ਼ਤਰ ਬਾਹਰ ਆਪ ਦਾ ਪ੍ਰਦਰਸ਼ਨ/ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਦਾ ਕੀਤਾ ਸਮਰਥਨ/ ਵੋਟ-ਚੋਰੀ ਤੇ ਐਸਆਈਆਰ ਖਿਲਾਫ ਕੀਤੀ ਨਾਅਰੇਬਾਜ਼ੀ

0
1

ਆਮ ਆਦਮੀ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਵੋਟ-ਚੋਰੀ ਅਤੇ ਐਸਆਈਆਰ ਪ੍ਰਕਿਰਿਆ ਦੇ ਮੁੱਦੇ ’ਤੇ ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੇ ਸਮਰਥਨ ਵਿੱਚ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਸਮੇਤ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਵੋਟ ਸਾਡਾ ਅਧਿਕਾਰ ਹੈ ਅਤੇ ਇਸ ਅਧਿਕਾਰ ਦੀ ਰਾਖੀ ਕਰਨਾ ਹਰ ਭਾਰਤੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸੇ ਉਦੇਸ਼ ਨਾਲ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਸੀਜੇਪੀ ਦੇ ਪ੍ਰਦਰਸ਼ਨ ਦੇ ਸਮਰਥਨ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ। ਪਾਰਟੀ ਆਗੂਆਂ ਨੇ ਵੋਟ ਦੇ ਅਧਿਕਾਰ ਦੀ ਰਾਖੀ ਅਤੇ ਚੋਣ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਦੇ ਮੁੱਦੇ ਨੂੰ ਲੈ ਕੇ ਆਪਣਾ ਵਿਰੋਧ ਦਰਜ ਕਰਵਾਇਆ।

LEAVE A REPLY

Please enter your comment!
Please enter your name here