ਪੰਜਾਬ ਅੰਮ੍ਰਿਤਸਰ ’ਚ ਨੌਜਵਾਨ ਨਾਲ ਕੁੱਟਮਾਰ, ਵੀਡੀਓ ਵਾਇਰਲ/ 10-12 ਨੌਜਵਾਨਾਂ ’ਤੇ ਲੱਗੇ ਜਾਨਲੇਵਾ ਹਮਲੇ ਦੇ ਇਲਜ਼ਾਮ/ ਪੀੜਤ ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ By admin - October 10, 2026 0 1 Facebook Twitter Pinterest WhatsApp ਅੰਮ੍ਰਿਤਸਰ ਵਿੱਚ ਪੁਰਾਣੇ ਝਗੜੇ ਨੂੰ ਲੈ ਕੇ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨਾਲ ਸਬੰਧਤ ਸੀਸੀਟੀਵੀ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਦੁਕਾਨ ਦੇ ਬਾਹਰ ਕੁਝ ਨੌਜਵਾਨਾਂ ਵਿਚਾਲੇ ਝਗੜਾ ਹੁੰਦਾ ਦਿਖਾਈ ਦੇ ਰਿਹਾ ਹੈ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਕਰੀਬ 10 ਤੋਂ 12 ਨੌਜਵਾਨਾਂ ਨੇ ਮਿਲ ਕੇ ਇੱਕ ਨੌਜਵਾਨ ਦੀ ਕੁੱਟਮਾਰ ਕੀਤੀ। ਪੀੜਤ ਪਰਿਵਾਰ ਨੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।