ਦੀਨਾਨਗਰ ’ਚ ਦਰਦਨਾਕ ਹਾਦਸੇ ਕਾਰ ਚਾਲਕ ਦੀ ਮੌਤ/ ਹਾਦਸੇ ਬਾਅਦ ਲੱਗੀ ਅੱਗ ’ਚ ਜਿੰਦਾ ਸੜਿਆ ਚਾਲਕ/ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ, ਪੁਲਿਸ ਕਰ ਰਹੀ ਜਾਂਚ

0
1

ਗੁਰਦਾਸਪੁਰ ਦੇ ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡ ਮਿਆਣੀ ਨੇੜੇ ਵਾਪਰੇ ਦਰਦਨਾਕ ਸੜਕ ਹਾਦਸਾ ਵਾਪਰੇ ਵਿੱਚ ਕਾਰ ਚਾਲਕ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਬੇਕਾਬੂ ਕਾਰ ਸੜਕ ਕਿਨਾਰੇ ਲੱਗੇ ਸਫ਼ੈਦੇ ਦੇ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਅੱਗ ਦੀ ਲਪੇਟ ਵਿੱਚ ਆ ਗਈ, ਜਿਸ ਕਾਰਨ ਕਾਰ ਚਾਲਕ ਦੀ ਕਾਰ ਅੰਦਰ ਫਸਣ ਕਾਰਨ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਸੰਨੀ ਭਗਤ ਵਾਸੀ ਬਹਿਰਾਮਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੰਨੀ ਭਗਤ ਆਪਣੀ ਕਾਰ ਵਿੱਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਪਿੰਡ ਮਿਆਣੀ ਨੇੜੇ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਸਫ਼ੈਦੇ ਦੇ ਦਰੱਖਤ ਨਾਲ ਜਾ ਟਕਰਾਈ। ਟੱਕਰ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ।
ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ ਪਰ ਤਦ ਤਕ ਦੇਰ ਹੋ ਗਈ ਸੀ। ਇਸ ਦਰਦਨਾਕ ਹਾਦਸੇ ਨੇ ਇਲਾਕੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੰਨੀ ਭਗਤ ਦੀ ਅਚਾਨਕ ਮੌਤ ਦੀ ਖ਼ਬਰ ਸੁਣ ਕੇ ਉਸ ਦੇ ਜਾਣਕਾਰਾਂ ਅਤੇ ਇਲਾਕਾ ਵਾਸੀਆਂ ਵਿੱਚ ਸੋਗ ਦਾ ਮਾਹੌਲ ਹੈ ਮ੍ਰਿਤਕ ਨੌਜਵਾਨ ਪਤਨੀ ਸਮੇਤ ਦੋ ਬੱਚੇ ਛੱਡ ਗਿਆ ਹੈ।

LEAVE A REPLY

Please enter your comment!
Please enter your name here