ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਵੱਡਾ ਹਾਦਸਾ/ ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਦਾ ਭਰਿਆ ਟਰੱਕ/ ਡਰਾਈਵਰ ਦਾ ਬਚਾਅ, ਕੰਡਕਟਰ ਜ਼ਖਮੀ

0
2

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਵੇਲੇ ਵੱਡਾ ਸੜਕ ਹਾਦਸਾ ਵਾਪਰ ਜਦੋਂ ਚੰਡੀਗੜ੍ਹ ਤੋਂ ਲੁਧਿਆਣਾ ਵੱਲ ਜਾ ਰਿਹਾ ਚੀਨੀ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਫਲਾਈਓਵਰ ਤੋਂ ਹੇਠਾਂ ਡਿੱਗ ਗਿਆ। ਹਾਦਸੇ ਵਿੱਚ ਟਰੱਕ ਦੇ ਕੰਡਕਟਰ ਨੂੰ ਗੰਭੀਰ ਸੱਟਾਂ ਲੱਗੀਆਂ, ਜਦਕਿ ਚਾਲਕ ਦਾ ਬਚਾਅ ਹੋ ਗਿਆ। ਟਰੱਕ ਦਾ ਵੀ ਕਾਫ਼ੀ ਨੁਕਸਾਨ ਹੋਇਆ। ਡਰੱਕ ਚਾਲਕ ਮੁਤਾਬਕ ਇਹ ਹਾਦਸਾ ਇਕ ਕਾਰ ਚਾਲਕ ਵੱਲੋਂ ਟਰੱਕ ਅੱਗੇ ਅਚਾਨਕ ਬਰੇਕ ਮਾਰਨ ਕਾਰਨ ਵਾਪਰਿਆ ਹੈ।
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਟਰੱਕ ਚਾਲਕ ਮੁਹੰਮਦ ਇਸਹਾਕ ਨੇ ਦੱਸਿਆ ਕਿ ਉਹ ਚੀਨੀ ਨਾਲ ਭਰਿਆ ਟਰੱਕ ਲੈ ਕੇ ਚੰਡੀਗੜ੍ਹ ਤੋਂ ਲੁਧਿਆਣਾ ਵੱਲ ਜਾ ਰਹੇ ਸਨ। ਜਦੋਂ ਉਹ ਸਮਰਾਲਾ ਬਾਈਪਾਸ ਤੋਂ ਲੰਘ ਰਹੇ ਸਨ ਤਾਂ ਉਨ੍ਹਾਂ ਦੇ ਟਰੱਕ ਦੇ ਅੱਗੇ ਇੱਕ ਕਾਰ ਜਾ ਰਹੀ ਸੀ। ਚਾਲਕ ਅਨੁਸਾਰ ਕਾਰ ਚਾਲਕ ਵਾਰ-ਵਾਰ ਕਾਰ ਨੂੰ ਇਧਰ-ਉਧਰ ਕਰ ਰਿਹਾ ਸੀ। ਇਸ ਦੌਰਾਨ ਜਦੋਂ ਕਾਰ ਟਰੱਕ ਦੇ ਅੱਗੇ ਆ ਗਈ ਤਾਂ ਕਾਰ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਅਤੇ ਫਲਾਈਓਵਰ ਤੋਂ ਹੇਠਾਂ ਜਾ ਡਿੱਗਿਆ।
ਮੁਹੰਮਦ ਇਸਹਾਕ ਨੇ ਦੱਸਿਆ ਕਿ ਹਾਦਸੇ ਸਮੇਂ ਟਰੱਕ ਵਿੱਚ ਉਨ੍ਹਾਂ ਦੇ ਨਾਲ ਬੈਠੇ ਕੰਡਕਟਰ ਨੂੰ ਗੰਭੀਰ ਸੱਟਾਂ ਲੱਗੀਆਂ। ਇੱਕ ਕਾਰ ਸਵਾਰ ਦੀ ਮਦਦ ਨਾਲ ਜ਼ਖ਼ਮੀ ਕੰਡਕਟਰ ਨੂੰ ਸਮਰਾਲਾ ਦੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੇ ਸਿਰ ’ਤੇ ਟਾਂਕੇ ਲਗਾਏ ਗਏ। ਇਸ ਤੋਂ ਇਲਾਵਾ ਉਸ ਦੀ ਲੱਤ ਅਤੇ ਬਾਂਹ ’ਤੇ ਵੀ ਸੱਟਾਂ ਲੱਗੀਆਂ ਹਨ। ਚਾਲਕ ਅਨੁਸਾਰ ਇਸ ਹਾਦਸੇ ਵਿੱਚ ਉਸ ਦਾ ਬਚਾਅ ਹੋ ਗਿਆ, ਪਰ ਟਰੱਕ ਦੇ ਫਲਾਈਓਵਰ ਤੋਂ ਹੇਠਾਂ ਡਿੱਗਣ ਕਾਰਨ ਵਾਹਨ ਦਾ ਕਾਫ਼ੀ ਨੁਕਸਾਨ ਹੋ ਗਿਆ।

LEAVE A REPLY

Please enter your comment!
Please enter your name here