ਪੰਜਾਬ ਰੂਪਨਗਰ ਦੇ ਬਰਡ ਵਾਚ ਸੈਂਟਰ ’ਚ ਵੱਡਾ ਹਾਦਸਾ/ ਲੱਕੜ ਦਾ ਵਾਕਵੇਅ ਟੁੱਟਣ ਨਾਲ ਡੂੰਘੇ ਪਾਣੀ ’ਚ ਡਿੱਗਿਆ ਵਿਅਕਤੀ By admin - October 11, 2026 0 1 Facebook Twitter Pinterest WhatsApp ਰੂਪਨਗਰ ਦੇ ਬਰਡ ਵਾਚ ਸੈਂਟਰ ਵਿਖੇ ਖਸਤਾ ਹਾਲਤ ਲੱਕੜ ਦਾ ਵਾਕਵੇਅ ਟੁੱਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਵਾਕਵੇਅ ਦੇ ਪੁਰਾਣੇ ਹੋ ਚੁੱਕੇ ਤਖ਼ਤੇ ਦੇ ਟੁੱਟਣ ਕਾਰਨ ਰਵਿੰਦਰ ਸਿੰਘ ਨਾਮ ਦਾ ਵਿਅਕਤੀ ਡੂੰਘੇ ਪਾਣੀ ਵਿੱਚ ਡਿੱਗ ਗਿਆ। ਮੌਕੇ ’ਤੇ ਮੌਜੂਦ ਗੁਰਪ੍ਰੀਤ ਯੋਗਾ ਗਰੁੱਪ ਦੇ ਮੈਂਬਰਾਂ ਅਤੇ ਸੈਂਟਰ ਦੇ ਦੇਖਭਾਲ ਕਰਨ ਵਾਲੇ ਲੋਕਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਉਸ ਨੂੰ ਸੁਰੱਖਿਅਤ ਬਾਹਰ ਕੱਢਿਆ। ਇਸ ਹਾਦਸੇ ਵਿੱਚ ਰਵਿੰਦਰ ਸਿੰਘ ਦੀਆਂ ਦੋਵੇਂ ਬਾਹਾਂ ਅਤੇ ਰੀੜ੍ਹ ਦੀ ਹੱਡੀ ’ਤੇ ਸੱਟਾਂ ਲੱਗੀਆਂ। ਉਸ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਬਰਡ ਵਾਚ ਸੈਂਟਰ ਨੂੰ ਜਾਣ ਵਾਲੇ ਖਸਤਾ ਹਾਲਤ ਵਾਕਵੇਅ ਦੀ ਮੁਰੰਮਤ ਨਾ ਹੋਣ ਨੂੰ ਲੈ ਕੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਇਸ ਦੀ ਮੁਰੰਮਤ ਕਰਵਾਈ ਜਾਂਦੀ ਤਾਂ ਅਜਿਹੇ ਹਾਦਸੇ ਤੋਂ ਬਚਿਆ ਜਾ ਸਕਦਾ ਸੀ। ਇਸ ਸਬੰਧੀ ਡੀਐੱਫਓ ਮੋਨਿਕਾ ਯਾਦਵ ਨੇ ਕਿਹਾ ਕਿ ਵਾਕਵੇਅ ਦੀ ਮੁਰੰਮਤ ਲਈ ਫੰਡਾਂ ਦੀ ਬੇਨਤੀ ਭੇਜ ਦਿੱਤੀ ਗਈ ਹੈ। ਦੂਜੇ ਪਾਸੇ, ਲੋਕਾਂ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਵਾਕਵੇਅ ਦੀ ਪੂਰੀ ਤਰ੍ਹਾਂ ਮੁਰੰਮਤ ਨਹੀਂ ਹੋ ਜਾਂਦੀ, ਉਦੋਂ ਤੱਕ ਬਰਡ ਵਾਚ ਸੈਂਟਰ ਨੂੰ ਜਨਤਾ ਲਈ ਬੰਦ ਰੱਖਿਆ ਜਾਵੇ, ਤਾਂ ਜੋ ਕਿਸੇ ਹੋਰ ਹਾਦਸੇ ਨੂੰ ਰੋਕਿਆ ਜਾ ਸਕੇ। ਹੁਣ ਦੇਖਣਾ ਹੋਵੇਗਾ ਕਿ ਸਬੰਧਤ ਵਿਭਾਗ ਇਸ ਮਾਮਲੇ ਨੂੰ ਕਿੰਨੀ ਗੰਭੀਰਤਾ ਨਾਲ ਲੈਂਦਾ ਹੈ ਅਤੇ ਵਾਕਵੇਅ ਦੀ ਮੁਰੰਮਤ ਕਦੋਂ ਤੱਕ ਕਰਵਾਈ ਜਾਂਦੀ ਹੈ।